ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀਆਂ/ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ
Published : Jun 28, 2020, 5:54 pm IST
Updated : Jun 28, 2020, 5:54 pm IST
SHARE ARTICLE
Amarinder Singh
Amarinder Singh

ਅੰਤਿਮ ਫੈਸਲਾ ਯੂ.ਜੀ.ਸੀ. ਦੇ ਨਵੇਂ ਦਿਸ਼ਾ-ਨਿਰਦੇਸ਼ਾਂ ’ਤੇ ਨਿਰਭਰ ਹੋਵੇਗਾ

ਚੰਡੀਗੜ, 28 ਜੂਨ : ਕੋਵਿਡ ਦੀ ਮਹਾਂਮਾਰੀ ਦਰਮਿਆਨ ਪ੍ਰੀਖਿਆਵਾਂ ਕਰਵਾਉਣ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਫਾਈਨਲ ਇਮਤਿਹਾਨ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

Captain Amarinder SinghCaptain Amarinder Singh

ਹਾਲਾਂਕਿ, ਇਸ ਬਾਰੇ ਅੰਤਿਮ ਫੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਵੱਲੋਂ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੀਆਂ ਨਵੀਆਂ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ ’ਤੇ ਅਧਾਰਿਤ ਹੋਵੇਗਾ। ਇਸ ਸੰਦਰਭ ਵਿੱਚ ਸਾਰੀ ਦੁਬਿਧਾ ਅਤੇ ਅਨਿਸ਼ਚਿਤਤਾ ਨੂੰ ਦੂਰ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਨਾਲ ਸਾਰੇ ਭਾਈਵਾਲਾਂ ਖਾਸ ਕਰਕੇ ਯੂਨੀਵਰਸਿਟੀਆਂ ਨੂੰ ਯੂ.ਜੀ.ਸੀ. ਵੱਲੋਂ ਜਾਰੀ ਕੀਤੇ ਜਾਣ ਵਾਲੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਕੂਲ ਅੱਗੇ ਵਧਣ ਦਾ ਸਮਾਂ ਮਿਲ ਜਾਵੇਗਾ।

EducationEducation

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਮਹਿਸੂਸ ਕਰਦੇ ਹਨ ਕਿ ਪ੍ਰੀਖਿਆਵਾਂ ਦਾ ਸੁਰੱਖਿਅਤ ਸੰਚਾਲਨ ਕਰਨ ਬਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਮਨਾਂ ਵਿੱਚ ਪਾਏ ਜਾ ਰਹੇ ਭੰਬਲਭੂਸੇ ਨੂੰ ਦੂਰ ਕਰਨ ਦੀ ਲੋੜ ਹੈ। ਇਹ ਜ਼ਿਕਰਯੋਗ ਹੈ ਕਿ ਯੂ.ਜੀ.ਸੀ. ਵੱਲੋਂ 29 ਅਪ੍ਰੈਲ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਦੀਆਂ ਯੂਨੀਵਰਸਿਟੀਆਂ ਨੇ ਜੁਲਾਈ, 2020 ਵਿੱਚ ਪ੍ਰੀਖਿਆਵਾਂ ਲੈਣ ਦਾ ਫੈਸਲਾ ਲਿਆ ਸੀ।

EducationEducation

ਉਸ ਵੇਲੇ ਯੂ.ਜੀ.ਸੀ. ਨੇ ਐਲਾਨ ਕੀਤਾ ਸੀ ਕਿ ਉਹ ਹਾਲਾਤ ’ਤੇ ਮੁੜ ਨਜ਼ਰਸਾਨੀ ਕਰੇਗੀ। ਹਾਲਾਂਕਿ, ਅਕਾਦਮਿਕ ਗਤੀਵਿਧੀਆਂ ਖਾਸ ਕਰਕੇ ਪ੍ਰੀਖਿਆਵਾਂ ਕਰਵਾਉਣ ਦੇ ਸਬੰਧ ਵਿੱਚ ਫੈਸਲਾ ਅਜੇ ਯੂ.ਜੀ.ਸੀ. ਦੀ ਤਰਫ਼ੋਂ ਉਡੀਕਿਆ ਜਾ ਰਿਹਾ ਹੈ। ਮੁੱਖ ਮੰਤਰੀ ਕਈ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਵਿੱਚ ਯੂਨੀਵਰਸਿਟੀਆਂ ਅਤੇ ਕਾਲਜ ਯੂ.ਜੀ.ਸੀ. ਪਾਸੋਂ ਮਾਨਤਾ ਪ੍ਰਾਪਤ ਹੋਣ ਕਰਕੇ ਇਮਤਿਹਾਨਾਂ ਬਾਰੇ ਕੋਈ ਵੀ ਫੈਸਲਾ ਭਾਰਤ ਸਰਕਾਰ ਦੇ ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਅਧੀਨ ਸਮਰੱਥ ਅਥਾਰਟੀ ਵੱਲੋਂ ਹੀ ਲਿਆ ਜਾ ਸਕਦਾ ਹੈ।

Amarinder SinghAmarinder Singh

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement