ਪ੍ਰਤਾਪ ਬਾਜਵਾ ਨੇ CM ਮਾਨ ਨੂੰ ਲਿਖਿਆ ਪੱਤਰ, ਮੱਤੇਵਾੜਾ ਦੇ ਜੰਗਲ ਨੂੰ ਉਦਯੋਗ ਖੇਤਰ ਵਿਚ ਨਾ ਬਦਲਣ ਦੀ ਕੀਤੀ ਮੰਗ 
Published : Jun 28, 2022, 7:49 pm IST
Updated : Jun 28, 2022, 7:49 pm IST
SHARE ARTICLE
Partap Bajwa
Partap Bajwa

ਬਾਜਵਾ ਨੇ ਕਿਹਾ ਕਿ ਪੰਜਾਬ 'ਚ ਜੰਗਲਾਂ ਹੇਠ ਰਕਬਾ ਸੂਬੇ ਦੀ ਕੁੱਲ ਭੂਗੋਲਿਕ ਧਰਤੀ ਦਾ ਸਿਰਫ਼ 3.67% ਹੈ

 

ਕਾਦੀਆ - ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਬਾਜਵਾ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਸਤਲੁਜ ਦਰਿਆ ਕਿਨਾਰੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਕਾਰਨ ਵਾਤਾਵਰਣ ਸਬੰਧੀ ਪੈਦਾ ਹੋਣ ਵਾਲੀਆਂ ਸੰਭਾਵੀ ਸਮੱਸਿਆਵਾਂ ਵੱਲ ਧਿਆਨ ਕੇਂਦਰਿਤ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ 'ਚ ਜੰਗਲਾਂ ਹੇਠ ਰਕਬਾ ਸੂਬੇ ਦੀ ਕੁੱਲ ਭੂਗੋਲਿਕ ਧਰਤੀ ਦਾ ਸਿਰਫ਼ 3.67% ਹੈ। ਸੂਬੇ ਅੰਦਰ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਪਹਿਲਾਂ ਵੀ ਗੰਭੀਰ ਰੂਪ ਧਾਰ ਚੁੱਕੀ ਹੈ। 

ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਮੱਤੇਵਾੜਾ ਜੰਗਲ ਨਾਲ ਲੱਗਦੇ ਇਲਾਕੇ ਵਿਚ ਕੋਈ ਵੀ ਲਿਆਂਦਾ ਨਵਾਂ ਪ੍ਰਾਜੈਕਟ ਆਸ ਪਾਸ ਦੇ ਵਾਤਾਵਰਣ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਾਏਗਾ। ਬਾਜਵਾ ਨੇ ਕਿਹਾ ਕਿ ਮੱਤੇਵਾੜਾ ਜੰਗਲ ਲੁਧਿਆਣਾ ਸ਼ਹਿਰ ਦੇ ਨਾਲ ਲੱਗਦਾ ਹੈ ਅਤੇ ਇਹ ਸ਼ਹਿਰ ਪ੍ਰਦੂਸ਼ਣ ਦੇ ਮਾਮਲੇ ਵਿਚ ਪਹਿਲਾਂ ਹੀ ਸਮੱਸਿਆਵਾਂ ਵਿਚ ਘਿਰਿਆ ਹੋਇਆ ਹੈ। ਸ਼ਹਿਰ ਅੰਦਰ ਇਲੈਕਟ੍ਰੋਪਲੇਟਿੰਗ ਯੂਨਿਟਾਂ ਤੋਂ ਜ਼ਹਿਰੀਲੇ ਅਤੇ ਗੰਧਲੇ ਪਾਣੀ ਨੂੰ ਬੁੱਢੇ ਨਾਲੇ ਵਿਚ ਛੱਡਿਆ ਜਾਂਦਾ ਹੈ। ਸੀਵਰੇਜ ਦੇ ਅਣਸੋਧੇ ਅਤਿ ਜ਼ਹਿਰੀਲੇ ਪਾਣੀ ਦਾ ਲੁਧਿਆਣਾ ਸ਼ਹਿਰ ਦੇ ਵਾਸੀਆਂ 'ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ।

file photo

 

ਲੁਧਿਆਣਾ ਵਿਚ ਹਵਾ ਦੀ ਗੁਣਵੱਤਾ ਵੀ ਵਿਗੜ ਰਹੀ ਹੈ ਅਤੇ ਸ਼ੋਰ ਪ੍ਰਦੂਸ਼ਣ ਦੇ ਨਾਲ ਨਾਲ ਦੂਸ਼ਿਤ ਪਣੀ ਵੀ ਲੁਧਿਆਣਾ ਦੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਿਹਾ ਹੈ। ਬਾਜਵਾ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਮੱਤੇਵਾੜਾ ਟੈਕਸਟਾਈਲ ਪਾਰਕ ਵਾਤਾਵਰਣ ਪੱਖੋਂ ਅਸੁਰੱਖਿਅਤ ਹੈ ਅਤੇ ਜਲਵਾਯੂ ਪਰਿਵਰਤਨ ਦੇ ਸੰਕਟ ਵਿਚ ਹੋਰ ਵਾਧਾ ਕਰੇਗਾ।

ਉਨ੍ਹਾਂ ਕਿਹਾ ਕਿ ਮੱਤੇਵਾੜਾ ਜੰਗਲ ਲੁਧਿਆਣਾ ਵਾਸੀਆਂ ਦੇ ਸਾਹ ਲੈਣ ਲਈ ਬਹੁਤ ਵੱਡੀ ਭੂਮਿਕਾ ਨਿਭਾ ਰਿਹਾ ਹੈ। ਇਸ ਲਈ ਇਸ ਜੰਗਲ ਨਾਲ ਮੱਤੇਵਾੜਾ ਟੈਕਸਟਾਈਲ ਪਾਰਕ ਸਥਾਪਿਤ ਕਰਨ ਬਾਰੇ ਮੁੜ ਵਿਚਾਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਟੈਕਸਟਾਈਲ ਪਾਰਕ ਦੀ ਬਜਾਏ ਇਥੇ ਹੋਰ ਗ੍ਰੀਨ ਜੋਨ ਸਥਾਪਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੰਤਵ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਲੁਧਿਆਣਾ ਦੇ ਸਮੁੱਚੇ ਪ੍ਰਦੂਸ਼ਣ ਨੂੰ ਘਟਾਉਣ ਲਈ ਇੱਕ ਪ੍ਰਸਤਾਵ ਤਿਆਰ ਕੀਤਾ ਜਾਵੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement