ਸਿੱਧੂ ਮੂਸੇਵਾਲਾ ਕਤਲ ਕੇਸ 'ਚ ਮੁਲਜ਼ਮਾਂ ਦੀ ਹੋਈ ਪੇਸ਼, 11 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

By : GAGANDEEP

Published : Jun 28, 2023, 4:49 pm IST
Updated : Jun 28, 2023, 5:08 pm IST
SHARE ARTICLE
Sidhu moosewala
Sidhu moosewala

ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੁਲਜ਼ਮਾਂ ਦੀ ਪੇਸ਼ੀ

 ਮਾਨਸਾ:  ਮਾਨਸਾ: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਅਹਿਮ ਸੁਣਵਾਈ ਹੋਈ। ਅੱਜ ਕੁਝ ਹੀ ਮੁਲਜ਼ਮ ਪੇਸ਼ ਹੋਏ। ਜਦਕਿ ਜੋਗਿੰਦਰ ਜੋਗਾ ਨੂੰ 3 ਜੁਲਾਈ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਮਾਨਸਾ ਅਦਾਲਤ ਵਿਚ 11 ਜੁਲਾਈ ਨੂੰ ਹੋਵੇਗੀ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਪੇਸ਼ ਕਰਨ ਦੇ ਹੁਕਮ ਦਿਤੇ ਹਨ।

ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਤਿਆਰ ਕੀਤੀ ਐਸਆਈਟੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ 30 ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਜਾਂਚ ਵਿਚ ਦੱਸਿਆ ਗਿਆ ਕਿ ਕਤਲ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਕੁੱਲ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿਚੋਂ ਕਈ ਸ਼ਾਰਪ ਸ਼ੂਟਰ ਹਨ। ਚਾਰਟਸ਼ੀਟ ਵਿਚ ਕੁਝ ਅਜਿਹੇ ਨਾਮ ਹਨ ਜੋ ਵਿਦੇਸ਼ਾਂ ਵਿਚ ਬੈਠ ਕੇ ਸਾਰਾ ਨੈੱਟਵਰਕ ਚਲਾਉਂਦੇ ਹਨ। ਇਸ ਤੋਂ ਇਲਾਵਾ ਮੁਕਾਬਲੇ 'ਚ ਕੁਝ  ਗੈਂਗਸਟਰਾਂ ਦਾ ਐਨਕਾਊਂਟਰ ਵੀ ਕੀਤਾ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement