ਅਮਨ ਅਰੋੜਾ ਵਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼

By : KOMALJEET

Published : Jun 28, 2023, 6:05 pm IST
Updated : Jun 28, 2023, 6:05 pm IST
SHARE ARTICLE
punjab News
punjab News

ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵਲੋਂ ਵੱਖ-ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ

ਜ਼ਿਆਦਾ ਪੈਂਡਿੰਗ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਸੱਦਣ ਦੇ ਨਿਰਦੇਸ਼

ਚੰਡੀਗੜ੍ਹ : ਸੂਬੇ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ।

ਇਥੇ ਆਪਣੇ ਦਫ਼ਤਰ ਵਿਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿਤੇ।

ਇਹ ਵੀ ਪੜ੍ਹੋ:  ਯੂ.ਕੇ. : ਪੈਸੇ ਲਈ ਅੰਗਰੇਜ਼ੀ ਨਾ ਜਾਣਨ ਵਾਲਿਆਂ ਦੀ ਥਾਂ ਟੈਸਟ ਦੇਣ ਵਾਲੇ ਪੰਜਾਬੀ ਨੇ ਗੁਨਾਹ ਕਬੂਲ ਕੀਤਾ

ਸਾਰੀਆਂ ਬਕਾਇਆ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਸਮਾਂ-ਸੀਮਾ ਤੈਅ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਸਟਮ ਵਿਚ ਸੁਧਾਰ ਲਈ ਸੱਤਾ ਵਿਚ ਆਈ ਹੈ ਅਤੇ ਲੋਕਾਂ ਨੂੰ ਸੂਬਾ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇਕ ਟੀਮ ਕੰਮ ਕਰ ਰਹੀ ਹੈ । ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿਤੀ। ਉਨ੍ਹਾਂ ਨੇ ਸੀ.ਪੀ.ਜੀ.ਆਰ.ਐਮ.ਐਸ. ਰਾਹੀਂ ਪੀ.ਜੀ.ਆਰ.ਐਸ. ਉਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement