Punjab News: ਸੜਕ ਹਾਦਸੇ ’ਚ ਗਈ ਦੋ ਦੋਸਤਾਂ ਦੀ ਜਾਨ; ਕਾਰ ਤੇ ਕੈਂਟਰ ਵਿਚਾਲੇ ਟੱਕਰ ਦੌਰਾਨ ਵਾਪਰਿਆ ਹਾਦਸਾ
Published : Jun 28, 2024, 12:48 pm IST
Updated : Jun 28, 2024, 12:48 pm IST
SHARE ARTICLE
Two friends lost their lives in a road accident
Two friends lost their lives in a road accident

ਕੁੱਝ ਸਮਾਂ ਪਹਿਲਾਂ ਇੰਗਲੈਂਡ ਤੋਂ ਆਇਆ ਸੀ ਇਕ ਨੌਜਵਾਨ

Punjab News: ਜ਼ਿਲ੍ਹਾ ਪਟਿਆਲਾ ਦੇ ਥਾਣਾ ਜੁਲਕਾ ਅਧੀਨ ਪੈਂਦੇ ਪਿੰਡ ਅਕਬਰਪੁਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚੋਂ ਇਕ ਨੌਜਵਾਨ ਕੁੱਝ ਸਮਾਂ ਪਹਿਲਾਂ ਹੀ ਇੰਗਲੈਂਡ ਤੋਂ ਵਾਪਸ ਆਇਆ ਸੀ।

ਜਾਣਕਾਰੀ ਅਨੁਸਾਰ ਪਟਿਆਲਾ ਪੇਹੋਵਾ ਰੋਡ 'ਤੇ ਬੀਤੀ ਰਾਤ ਬੀਐਮਡਬਯੂ ਕਾਰ ਅਤੇ ਕੈਂਟਰ ਦੇ ਵਿਚਕਾਰ ਹੋਈ ਟੱਕਰ ਤੋਂ ਬਾਅਦ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਦੇ ਚਲਦਿਆਂ ਕਾਰ ਸਵਾਰ ਅਤੇ ਕਾਰ ਵਿਚ ਬੈਠੇ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ।

ਦਸਿਆ ਜਾ ਰਿਹਾ ਹੈ ਕਿ ਕਾਰ ਚਾਲਕ 32 ਸਾਲਾ ਲਖਵਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਇੰਗਲੈਂਡ ਤੋਂ ਵਾਪਸ ਆਇਆ ਸੀ ਤੇ ਉਸ ਦੇ ਨਾਲ ਉਸ ਦਾ ਦੋਸਤ ਸੰਦੀਪ ਵੀ ਗੱਡੀ ਵਿਚ ਮੌਜੂਦ ਸੀ। ਹਾਦਸੇ ਮਗਰੋਂ ਦੋਵੇਂ ਦੋਸਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਲਾਸ਼ਾਂ ਨੂੰ ਬਹੁਤ ਮੁਸ਼ਕਿਲ ਦੇ ਨਾਲ ਗੱਡੀ ਵਿਚੋਂ ਬਾਹਰ ਕੱਢਿਆ ਗਿਆ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕੈਂਟਰ ਚਾਲਕ ਦੇ ਉੱਪਰ ਮਾਮਲਾ ਦਰਜ ਕਰ ਲਿਆ ਗਿਆ ਹੈ। 

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement