SBS Nager : ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By : BALJINDERK

Published : Jun 28, 2024, 6:16 pm IST
Updated : Jun 28, 2024, 6:16 pm IST
SHARE ARTICLE
ਵਿਜੀਲੈਂਸ ਬਿਊਰੋ ਵਲੋਂ ਕਾਬੂ ਕੀਤਾ ਹੌਲਦਾਰ
ਵਿਜੀਲੈਂਸ ਬਿਊਰੋ ਵਲੋਂ ਕਾਬੂ ਕੀਤਾ ਹੌਲਦਾਰ

SBS Nager : ਕੇਸ ’ਚੋਂ ਬਰੀ ਕਰਵਾਉਣ ਬਦਲੇ 10,000 ਮੰਗੀ ਸੀ ਰਿਸ਼ਵਤ 

SBS Nager : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਬੰਗਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਅਦਾਲਤ ਵਿੱਚ ਚਲਾਣ ਪੇਸ਼ ਕਰਨ ਮੌਕੇ ਉਸਦੇ ਲੜਕੇ ਦਾ ਪੱਖ ਲੈਣ ਅਤੇ ਅਦਾਲਤ ਵਿਚੋਂ ਉਸ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ  ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਕੋਲੋਂ ਪਹਿਲਾਂ ਹੀ ਰਿਸ਼ਵਤ ਵਜੋਂ ਕਿਸ਼ਤਾਂ ਵਿੱਚ 5500 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

(For more news apart from Vigilance Bureau caught Hauldar red-handed after accepting a bribe of Rs 5,000 News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement