ਤਾਲਾਬੰਦੀ ਦੌਰਾਨ ਲੋੜਵੰਦਾਂ ਲਈ ਕਣਕ ਅਤੇ ਚੌਲਾਂ ਦੇ 2831 ਰੈਕ ਹੋਰਨਾਂ ਸੂਬਿਆਂ ਨੂੰ ਭੇਜੇ : ਆਸ਼ੂ
Published : Jul 28, 2020, 9:52 am IST
Updated : Jul 28, 2020, 9:52 am IST
SHARE ARTICLE
Bharat Bhushan Ashu
Bharat Bhushan Ashu

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਦੇਸ਼ ਦੇ

ਚੰਡੀਗੜ੍ਹ, 27 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ 27.09 ਲੱਖ ਮੀਟ੍ਰਿਕ ਟਨ ਕਣਕ ਅਤੇ 52.44 ਮੀਟ੍ਰਿਕ ਟਨ ਚੌਲਾਂ ਨਾਲ ਭਰੇ 2831 ਰੈਕ ਭੇਜੇ ਗਏ ਹਨ ਤਾਂ ਜੋ ਕੋਵਿਡ-19 ਕਾਰਨ ਦੇਸ਼ ਭਰ ਵਿਚ ਪੈਦਾ ਹੋਏ ਹਾਲਾਤ ਵਿਚ ਗ਼ਰੀਬਾਂ ਅਤੇ ਲੋੜਵੰਦਾਂ ਦਾ ਢਿੱਡ ਭਰਿਆ ਜਾ ਸਕੇ।

Bharat Bhushan Ashu Bharat Bhushan Ashu

ਜਦੋਂ ਦੇਸ਼ ਕਰੋਨਾਵਾਇਰਸ ਅਤੇ ਅਪਣੇ ਨਾਗਰਿਕਾਂ ਨੂੰ ਖਾਣਾ ਦੇਣ ਦੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ ਤਾਂ ਪੰਜਾਬ, ਦੇਸ਼ ਦਾ ਅੰਨਦਾਤਾ ਹੋਣ ਦੀ ਅਪਣੀ ਸਾਖ ਨੂੰ ਕਾਇਮ ਰਖਦਿਆਂ ਸਾਰੇ ਰਾਜਾਂ ਨੂੰ ਇਸ ਵਿਸ਼ਾਲ ਕਾਰਜ ਨੂੰ ਪੂਰਾ ਕਰਨ ਵਿਚ ਮਦਦ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ  ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਦਸਿਆ ਕਿ ਜਦੋਂ ਤੋਂ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ

ਉਦੋਂ ਤੋਂ ਹੁਣ ਤਕ ਪੰਜਾਬ ਵਲੋਂ ਅਨਾਜ ਦੇ 2831 ਰੈਕ ਹੋਰਨਾਂ ਰਾਜਾਂ ਨੂੰ ਭੇਜੇ ਗਏ ਹਨ ਅਤੇ ਇਸ ਤਰ੍ਹਾਂ 24 ਮਾਰਚ ਤੋਂ ਲੈ ਕੇ ਹੁਣ ਤਕ ਤਕਰੀਬਨ 84.03 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲ 2831 ਵਿਸ਼ੇਸ਼ ਰੇਲਗੱਡੀਆਂ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਭੇਜੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ 4.08 ਲੱਖ ਮੀਟ੍ਰਿਕ ਟਨ ਅੰਨ ਸੜਕ ਮਾਰਗ ਰਾਹੀਂ ਦੂਜੇ ਰਾਜਾਂ ਵਿਚ ਭੇਜਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement