Khanna Road Accident: ਖੰਨਾ ਦੇ ਪਾਇਲ ਨੇੜੇ ਨਹਿਰ 'ਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਗੱਡੀ, 6 ਦੀ ਮੌਤ
Published : Jul 28, 2025, 12:51 pm IST
Updated : Jul 28, 2025, 12:53 pm IST
SHARE ARTICLE
Khanna Road Accident
Khanna Road Accident

ਇਸ ਤੋਂ ਇਲਾਵਾ ਕਈ ਸ਼ਰਧਾਲੂ ਲਾਪਤਾ ਵੀ ਹਨ। 

Khanna Road Accident: ਖੰਨਾ ਦੇ ਪਿੰਡ ਜਗੇੜਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਧਾਰਮਿਕ ਸਥਾਨ ਤੋਂ ਦਰਸ਼ਨ ਕਰ ਕੇ ਆ ਰਹੇ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਪਿਕਅਪ ਗੱਡੀ ਨਹਿਰ ਵਿਚ ਜਾ ਡਿੱਗੀ, ਜਿਸ ਵਿਚ ਤਕਰੀਬਨ 29 ਸ਼ਰਧਾਲੂ ਸਵਾਰ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ 2 ਬੱਚੇ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਕਈ ਸ਼ਰਧਾਲੂ ਲਾਪਤਾ ਵੀ ਹਨ। 

ਜਾਣਕਾਰੀ ਮੁਤਾਬਕ ਇਹ ਸ਼ਰਧਾਲੂ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਗਏ ਸਨ। ਜਦੋਂ ਉਹ ਮੱਥਾ ਟੇਕ ਕੇ ਮਾਲੇਰਕੋਟਲਾ ਵਾਪਸ ਪਰਤ ਰਹੇ ਸਨ, ਤਾਂ ਬੀਤੀ ਦੇਰ ਰਾਤ ਰਾੜਾ ਸਾਹਿਬ ਤੋਂ ਜਗੇੜਾ ਪੁਲ਼ ਵੱਲ ਜਾਂਦਿਆਂ ਉਨ੍ਹਾਂ ਦੀ ਗੱਡੀ ਨਹਿਰ ਵਿਚ ਡਿੱਗ ਗਈ। ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਉਸੇ ਵੇਲੇ ਬਚਾਅ ਕਾਰਜ ਅਰੰਭ ਦਿੱਤੇ ਗਏ। ਇਸ ਹਾਦਸੇ ਵਿਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿਚ 2 ਬੱਚੇ ਵੀ ਸ਼ਾਮਲ ਹਨ। ਕਈ ਸ਼ਰਧਾਲੂਆਂ ਨੂੰ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ ਤੇ ਕਈ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। 

ਇਸ ਬਾਰੇ ਮਾਲੇਰਕੋਟਲਾ ਦੇ ਪਿੰਡ ਮਾਣਕਵਾਲ ਦੇ ਸਰਪੰਚ ਕੇਸਰ ਸਿੰਘ ਨੇ ਦੱਸਿਆ ਹੈ ਕਿ ਗੱਡੀ ਵਿਚ 29 ਲੋਕ ਸਵਾਰ ਸਨ। ਇਨ੍ਹਾਂ ਵਿਚੋਂ 6 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲਾਪਤਾ ਹਨ। ਉਨ੍ਹਾਂ ਦੱਸਿਆ ਬਾਕੀ ਅਜੇ ਹਸਪਤਾਲ ਵਿਚ ਦਾਖ਼ਲ ਹਨ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement