ਸੁਖਬੀਰ ਬਾਦਲ ਨੂੰ ਜੰਮਦੇ ਨੂੰ ਮਾਰ ਦਿੰਦੇ ਤਾਂ ਗੁਰੂ ਸਾਹਿਬ ਦੀ ਬੇਅਦਬੀ ਨਾ ਹੁੰਦੀ : ਚਰਨਜੀਤ ਚੰਨੀ
Published : Aug 28, 2018, 6:33 pm IST
Updated : Aug 28, 2018, 6:33 pm IST
SHARE ARTICLE
Punjab Vidhan Sabha Live: Charanjit Channi
Punjab Vidhan Sabha Live: Charanjit Channi

ਵਿਧਾਨ ਸਭਾ ਵਿਚ ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ 'ਤੇ ਬੋਲਦਿਆਂ ਚਰਨਜੀਤ ਸਿੰਘ ਚੰਨੀ ਨੇ ਅਕਾਲੀਆਂ 'ਤੇ ਵਰ੍ਹਦਿਆਂ

ਚੰਡੀਗੜ੍ਹ : ਵਿਧਾਨ ਸਭਾ ਵਿਚ ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ 'ਤੇ ਬੋਲਦਿਆਂ ਚਰਨਜੀਤ ਸਿੰਘ ਚੰਨੀ ਨੇ ਅਕਾਲੀਆਂ 'ਤੇ ਵਰ੍ਹਦਿਆਂ ਆਖਿਆ ਕਿ ਜਿਨ੍ਹਾਂ ਨੂੰ ਸਿੱਖਾਂ ਨੇ, ਸਿੱਖ ਕੌਮ ਨੇ ਰਾਜ ਦਿਤਾ, ਉਨ੍ਹਾਂ ਨੇ ਹੀ ਸਿੱਖਾਂ ਨਾਲ ਦੁਸ਼ਮਣੀ ਕੀਤੀ, ਸਿੱਖਾਂ ਨਾਲ ਧ੍ਰੋਹ ਕਮਾਇਆ। ਉਨ੍ਹਾਂ ਆਖਿਆ ਕਿ ਜਿੰਨੀਆਂ ਵੀ ਪੰਜਾਬ ਵਿਚ ਬੇਅਦਬੀਆਂ ਹੋਈਆਂ ਹਨ, ਉਹ ਸਾਰੀਆਂ ਸੁਖਬੀਰ ਬਾਦਲ ਨੇ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਮੈਂ ਤਾਂ ਇਹ ਕਹਿਨੈਂ ਕਿ ਜੇਕਰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਨੂੰ ਜੰਮਦੇ ਨੂੰ ਹੀ ਮਾਰ ਦਿੰਦਾ ਤਾਂ ਗੁਰੂ ਸਾਹਿਬ ਦੀਆਂ ਬੇਅਦਬੀਆਂ ਨਾ ਹੁੰਦੀਆਂ। 

ਉਨ੍ਹਾਂ ਆਖਿਆ ਕਿ ਇਨ੍ਹਾਂ ਅਕਾਲੀਆਂ ਦੀ ਕਰਤੂਤਾਂ 'ਤੇ ਜਿੰਨਾ ਵੀ ਬੋਲਿਆ ਜਾਵੇ, ਥੋੜ੍ਹਾ ਹੈ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਵੀ ਬਾਦਲਾਂ ਦੇ ਵਿਰੁਧ ਬੋਲਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਇਹ ਜਾਂ ਤਾਂ ਖ਼ਾਲਿਸਤਾਨੀ ਕਰਾਰ ਦੇ ਦਿੰਦੇ ਹਨ ਜਾਂ ਫਿਰ ਉਸ ਨੂੰ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਕਰਵਾ ਕੇ ਤਨਖਾਹੀਆ ਕਰਾਰ ਦੇ ਦਿਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸਿੱਖ ਕੌਮ ਨੂੰ ਦਾਅ 'ਤੇ ਲਗਾ ਕੇ ਰਾਮ ਰਹੀਮ ਨਾਲ ਵੋਟਾਂ ਬਟੋਰਨ ਲਈ ਸੌਦਾ ਕਰ ਲਿਆ, ਕੀ ਇਨ੍ਹਾਂ ਨੂੰ ਸਿੱਖ ਕੌਮ ਦੀ ਯਾਦ ਨਹੀਂ ਆਈ, ਜਿਸ ਨੇ ਇਨ੍ਹਾਂ ਨੂੰ ਰਾਜ ਬਖ਼ਸ਼ਿਆ। 

ਉਨ੍ਹਾਂ ਕਿਹਾ ਕਿ ਬਾਦਲ ਲੋਕਾਂ ਨੂੰ ਬੇਵਕੂਫ਼ ਬਣਾਉਣ ਵਿਚ ਮਾਹਿਰ ਹੈ। ਸ਼ੁਰੂ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਲੋਕਾਂ ਨੂੰ ਬੇਵਕੂਫ਼ ਬਣਾ ਕੇ ਵੋਟਾਂ ਬਟੋਰਦਾ ਆ ਰਿਹਾ ਹੈ ਪਰ ਹੁਣ ਇਨ੍ਹਾਂ ਸਾਰੇ ਲੋਕਾਂ ਨੂੰ ਬਾਦਲਾਂ ਦੀ ਅਸਲੀਅਤ ਦਾ ਪਤਾ ਚੱਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਕ ਪੰਜਾਬ ਵਿਚ ਜਿੰਨੀਆਂ ਵੀ ਬੇਅਦਬੀਆਂ ਕਰਵਾਈਆਂ ਉਹ ਸਾਰੀਆਂ ਬਾਦਲਾਂ ਨੇ ਮਿਲ ਕੇ ਕਰਵਾਈਆਂ। ਇਹ ਗੱਲ ਸਾਰੇ ਬਾਖ਼ੂਬੀ ਪਹਿਲਾਂ ਹੀ ਜਾਣਦੇ ਸਨ ਕਿ ਬੇਅਦਬੀ ਵਿਚ ਅਕਾਲੀਆਂ ਦਾ ਹੱਥ ਸੀ, ਹੁਣ ਰਿਪੋਰਟ ਵਿਚ ਵੀ ਇਨ੍ਹਾਂ ਦਾ ਸੱਚ ਸਾਹਮਣੇ ਆ ਗਿਆ। 

ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਕੀ ਕਸੂਰ ਸੀ, ਇਨ੍ਹਾਂ ਨੇ ਤਾਂ ਉਸ 'ਤੇ ਹਮਲਾ ਕਰਵਾ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ, ਇਕ ਤਾਂ ਮਰ ਗਿਆ ਸੀ ਪਰ ਉਹ ਬਚ ਗਿਆ। ਉਨ੍ਹਾਂ ਕਿਹਾ ਕਿ ਢੱਡਰੀਆਂ ਵਾਲੇ ਦਾ ਕਸੂਰ ਸਿਰਫ਼ ਇੰਨਾਂ ਹੈ ਕਿ ਉਹ ਅਕਾਲੀਆਂ ਦੇ ਵਿਰੁਧ ਬੋਲਦੈ, ਹੋਰ ਕੁੱਝ ਨਹੀਂ। 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਬ੍ਹ ਇਸ ਕੇਸ ਨੂੰ ਦੁਬਾਰਾ ਖੋਲ੍ਹ ਕੇ ਚੰਗੀ ਤਰ੍ਹਾਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਗਿਆ ਸੱਚੇ ਸੌਦੇ ਵਾਲਾ, ਉਥੇ ਹੀ ਜਾਣ ਜੀਜਾ-ਸਾਲਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਜਾਂ ਤਾਂ ਦੋਸ਼ੀਆਂ ਨੂੰ ਜੇਲ੍ਹ ਵਿਚ ਡੱਕ ਦਿਓ ਨਹੀਂ ਤਾਂ ਲੋਕਾਂ ਨੇ ਸਾਨੂੰ ਵੀ ਨਹੀਂ ਬਖ਼ਸ਼ਣਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਅਕਾਲੀਆਂ ਨੂੰ ਅਜਿਹੀ ਸਜ਼ਾ ਦਿਓ ਕਿ ਕੱਲ੍ਹ ਨੂੰ ਪਤਾ ਲੱਗ ਜਾਵੇ ਕਿ ਗਲੀਆਂ ਵਿਚ ਇਨ੍ਹਾਂ ਦੀਆਂ ਭਾਜੜਾਂ ਪਈਆਂ ਹੋਣ। ਇਨ੍ਹਾਂ ਨੂੰ ਤਾਂ ਲੋਕਾਂ ਨੇ ਹੀ ਕੁੱਟ ਕੁੱਟ ਕੇ ਮਾਰ ਦੇਣਾ। ਉਨ੍ਹਾਂ ਕਿਹਾ ਕਿ ਮੈਂ ਸੁਖਬੀਰ ਬਾਦਲ ਨੂੰ ਚੈਲੰਜ ਕਰਦਾ ਹਾਂ ਕਿ ਉਹ ਅਪਣੇ ਪਿੰਡ ਬਾਦਲ ਵਿਚ ਹੀ ਵੜ ਕੇ ਦਿਖਾ ਦੇਵੇ, ਉਥੋਂ ਦੇ ਲੋਕ ਵੀ ਇਨ੍ਹਾਂ ਨੂੰ ਕੁੱਟ ਕੁੱਟ ਕੇ ਮਾਰ ਦੇਣਗੇ।

ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਇਨ੍ਹਾਂ ਨੂੰ ਅਜਿਹੀ ਸਜ਼ਾ ਦਿਓ ਕਿ ਅੱਗੇ ਤੋਂ ਕੋਈ ਅਜਿਹੀ ਜੁਅਰਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਅੱਜ ਸਾਰੀ ਸਿੱਖ ਕੌਮ ਤੁਹਾਡੇ ਵੱਲ ਦੇਖ ਰਹੀ ਹੈ, ਇਸ ਕੇਸ ਨੂੰ ਸੀਬੀਆਈ ਨੂੰ ਨਾ ਦੇ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement