punjab vidhan sabha : ਅਕਾਲੀ ਦਲ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼
Published : Aug 28, 2018, 11:54 am IST
Updated : Aug 28, 2018, 6:57 pm IST
SHARE ARTICLE
punjab vidhan sabha
punjab vidhan sabha

ਵਿਧਾਨ ਸਭਾ ਸ਼ੈਸਨ ਵਿਚ ਕੈਪਟਨ ਸਰਕਾਰ ਵਲੋਂ ਅਕਾਲੀ ਵਿਧਾਇਕਾਂ ਵਿਰੁਧ ਨਿੰਦਾ ਮਤਾ ਪਾਸ ਕੀਤਾ ਗਿਆ। ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ...

ਚੰਡੀਗੜ੍ਹ : ਵਿਧਾਨ ਸਭਾ ਸ਼ੈਸਨ ਵਿਚ ਕੈਪਟਨ ਸਰਕਾਰ ਵਲੋਂ ਅਕਾਲੀ ਵਿਧਾਇਕਾਂ ਵਿਰੁਧ ਨਿੰਦਾ ਮਤਾ ਪਾਸ ਕੀਤਾ ਗਿਆ। ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਜਿਸ ਵਿਚ ਅਕਾਲੀ ਦਲ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਗੱਲ ਆਖੀ ਗਈ ਹੈ। ਇਸ ਮਤੇ ਦੇ ਪਾਸ ਹੁੰਦਿਆਂ ਹੀ ਅਕਾਲੀ ਦਲ ਨੇ ਵਿਧਾਨ ਸਭਾ ਸ਼ੈਸਨ ਵਿਚੋਂ ਵਾਕਆਊਟ ਕਰ ਦਿਤਾ।

punjab vidhan sabhapunjab vidhan sabha

ਦਸ ਦਈਏ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ 'ਤੇ ਬਹਿਸ ਕੀਤੀ ਜਾ ਰਹੀ ਹੈ, ਜਿਸ ਦਾ ਮੀਡੀਆ ਵਿਚ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਦਲ 'ਤੇ ਰਿਪੋਰਟ ਦੀ ਬੇਅਦਬੀ ਕਰਨ ਦੇ ਵੀ ਦੋਸ਼ ਲਗਾਏ ਗਏ। ਇਸ ਦੌਰਾਨ ਅਕਾਲੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਾਲੀ ਰਿਪੋਰਟ ਨੂੰ ਖਿਲਾਰਿਆ। ਇਹੀ ਨਹੀਂ, ਅਕਾਲੀ ਵਿਧਾਇਕਾਂ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਵੀ ਕੀਤੀ। 

ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗ਼ਲਤ ਫ਼ੋਨ ਨੰਬਰ ਅਤੇ ਤਸਵੀਰਾਂ ਪੇਸ਼ ਕਰਕੇ ਸਦਨ ਨੂੰ ਗੁਮਰਾਹ ਕਰ ਰਹੇ ਹਨ ਅਤੇ ਵਿਧਾਨ ਸਭਾ ਵਿਚ ਇਸ ਨੂੰ ਸਾਬਤ ਕਰਨ ਲਈ ਹਾਊਸ ਵਲੋਂ ਕਮੇਟੀ ਬਣਾਈ ਜਾਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement