ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ 'ਤੇ ਫਿਰ ਲੱਗੀ ਰੋਕ 
Published : Aug 28, 2020, 1:39 pm IST
Updated : Aug 28, 2020, 1:39 pm IST
SHARE ARTICLE
Sumedh Singh Saini
Sumedh Singh Saini

ਇਸ ਤੋਂ ਪਹਿਲਾਂ 'ਸਿੱਟ' (ਵਿਸ਼ੇਸ਼ ਜਾਂਚ ਟੀਮ) ਵੱਲੋਂ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਸੈਕਟਰ-20 ਸਥਿਤ ਰਿਹਾਇਸ਼ ਵਿਖੇ ਛਾਪੇਮਾਰੀ ਕੀਤੀ ਗਈ ਸੀ।

ਚੰਡੀਗੜ੍ਹ : ਬਹੁ-ਚਰਚਿਤ ਮੁਲਤਾਨੀ ਅਗਵਾ ਮਾਮਲੇ 'ਚ ਅੱਜ ਮੋਹਾਲੀ ਅਦਾਲਤ ਨੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਫਿਰ ਰਾਹਤ ਦਿੱਤੀ ਹੈ ਤੇ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ 1 ਸਤੰਬਰ ਤੱਕ ਰੋਕ ਲਾ ਦਿੱਤੀ ਗਈ ਹੈ।

Sumedh Singh SainiSumedh Singh Saini

ਇਸ ਦੇ ਨਾਲ ਹੀ ਅਦਾਲਤ ਵੱਲੋਂ ਸਾਬਕਾ ਡੀ. ਜੀ. ਪੀ. ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ 1 ਸਤੰਬਰ ਤੱਕ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਇਸ ਤੋਂ ਪਹਿਲਾਂ 'ਸਿੱਟ' (ਵਿਸ਼ੇਸ਼ ਜਾਂਚ ਟੀਮ) ਵੱਲੋਂ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਸੈਕਟਰ-20 ਸਥਿਤ ਰਿਹਾਇਸ਼ ਵਿਖੇ ਛਾਪੇਮਾਰੀ ਕੀਤੀ ਗਈ ਸੀ।

Sumedh Singh SainiSumedh Singh Saini

ਮੋਹਾਲੀ ਦੀ ਵਿਸ਼ੇਸ਼ ਅਦਲਾਤ ਵੱਲੋਂ ਸੈਣੀ ਦੀ ਗ੍ਰਿਫ਼ਤਾਰੀ ’ਤੇ ਲਾਈ ਰੋਕ ਹਟਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਕਤ ਛਾਪੇਮਾਰੀ ਕੀਤੀ ਗਈ ਪਰ ਹੁਣ ਮੋਹਾਲੀ ਅਦਾਲਤ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਅਗਲੇ ਮਹੀਨੇ ਤੱਕ ਰੋਕ ਲਾ ਦਿੱਤੀ ਗਈ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement