ਮਾਪਿਆਂ ਦੇ ਇਕਲੌਤੇ ਪੁੱਤ ਦੀ ਭੇਦਭਰੇ ਹਾਲਾਤ 'ਚ ਮੌਤ 
Published : Aug 28, 2023, 7:20 pm IST
Updated : Aug 28, 2023, 7:20 pm IST
SHARE ARTICLE
Gurpreet Singh
Gurpreet Singh

ਅਜੇ ਤੱਕ ਗੁਰਪ੍ਰੀਤ ਸਿੰਘ ਦੀ ਮੌਤ ਦੇ ਕਾਰਨ ਸਾਹਮਣੇ ਨਹੀਂ ਆਏ।

ਚੀਮਾ ਮੰਡੀ : ਪਿੰਡ ਸਤੌਜ ਦੇ 25 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤ 'ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਨਾਵਲਕਾਰ ਪਰਗਟ ਸਿੰਘ ਸਤੌਜ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (25 ਸਾਲ) ਪੁੱਤਰ ਬਲਦੇਵ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਐਮਏ ਮਨੋਵਿਗਿਆਨ ਦੀ ਪੜ੍ਹਾਈ ਕਰ ਰਿਹਾ ਸੀ ਜਿਸ ਦਾ ਡੀਪੀਈ ਭਰਤੀ 'ਚ ਵੀ ਪੰਜਾਬ 'ਚੋਂ ਦੂਜਾ ਰੈਂਕ ਸੀ।

ਆਉਣ ਵਾਲੇ ਦਿਨਾਂ 'ਚ ਨਿਯੁਕਤੀ ਪੱਤਰ ਮਿਲਣਾ ਸੀ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਯੂਨੀਵਰਸਿਟੀ ਵਿਖੇ ਡੀਪੀਈ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਤਿਆਰੀ ਵੀ ਕਰਵਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ 'ਚੋਂ ਹੀ ਰਾਤ ਸਮੇਂ ਉਹ ਬਿਨਾਂ ਕਿਸੇ ਨੂੰ ਦੱਸੇ ਚਲਾ ਗਿਆ ਜਿਸ ਦੀ ਪਰਿਵਾਰ, ਪਿੰਡ ਵਾਸੀਆਂ ਤੇ ਯਾਰਾਂ-ਦੋਸਤਾਂ ਨੇ ਬਹੁਤ ਭਾਲ਼ ਕੀਤੀ ਤੇ ਉਸ ਦੀ ਖਨੌਰੀ ਤੋਂ ਅੱਗਿਉਂ ਹਰਿਆਣਾ ਦੇ ਪਿੰਡ ਲਾਗਿਓਂ ਲਾਸ਼ ਭਾਖੜਾ ਨਹਿਰ 'ਚੋਂ ਮਿਲੀ।

ਨੌਜਵਾਨ ਦੀ ਅਚਾਨਕ ਹੋਈ ਮੌਤ 'ਤੇ ਪਿੰਡ ਤੇ ਇਲਾਕੇ 'ਚ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਦੇਰ ਸ਼ਾਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਿਸ ਕਰਕੇ ਪਰਿਵਾਰ ਕਾਫ਼ੀ ਸਦਮੇ 'ਚ ਹੈ। ਅਜੇ ਤੱਕ ਗੁਰਪ੍ਰੀਤ ਸਿੰਘ ਦੀ ਮੌਤ ਦੇ ਕਾਰਨ ਸਾਹਮਣੇ ਨਹੀਂ ਆਏ।


 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement