Samrala Accident News: ਸਮਰਾਲਾ ਵਿਚ ਖੇਤੀਬਾੜੀ ਅਫਸਰ ਦੀ ਸੜਕ ਹਾਦਸੇ ਵਿਚ ਹੋਈ ਮੌਤ
Published : Aug 28, 2024, 10:44 am IST
Updated : Aug 28, 2024, 10:48 am IST
SHARE ARTICLE
Agriculture officer died in a road accident in Samrala
Agriculture officer died in a road accident in Samrala

Samrala Accident News: ਫਾਰਚੂਨਰ ਨੇ ਟਰੱਕ ਨੂੰ ਓਵਰ ਟੇਕ ਕਰਦਿਆਂ ਕਾਰ ਨੂੰ ਮਾਰੀ ਟੱਕਰ

Agriculture officer died in a road accident in Samrala: ਸਮਰਾਲਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਖੇਤੀਬਾੜੀ ਅਫ਼ਸਰ ਵਜੋਂ ਸੇਵਾ ਨਿਭਾਅ ਰਹੇ ਕੁਲਦੀਪ ਸਿੰਘ ਸੇਖੋਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਫਾਰਚੂਨਰ ਨੇ ਟਰੱਕ ਨੂੰ ਓਵਰ ਟੇਕ ਕਰਦਿਆਂ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਸਵਾਰ ਕੁਲਦੀਪ ਸਿੰਘ ਸੇਖੋਂ ਦੀ ਹਾਦਸੇ ਵਿਚ ਮੌਤ ਹੋ ਗਈ।

ਇਹ ਵੀ ਪੜ੍ਹੋ: Amritsar airport Drone : ਅੰਮ੍ਰਿਤਸਰ ਹਵਾਈ ਅੱਡੇ 'ਤੇ ਵੇਖਿਆ ਗਿਆ ਡਰੋਨ, 3.5 ਘੰਟੇ ਤੱਕ ਇਕ ਵੀ ਫਲਾਈਟ ਲੈਂਡ ਨਹੀਂ ਹੋ ਸਕੀ 

 ਮ੍ਰਿਤਕ ਦੇ ਵੱਡੇ ਭਰਾ ਗੁਰਮੀਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਭਰਾ ਕੁਲਦੀਪ ਸਿੰਘ ਕਿਸਾਨ ਜਾਗਰੂਕਤਾ ਕੈਂਪ ਵਿੱਚ ਹਿੱਸਾ ਲੈਣ ਲਈ ਸਮਰਾਲਾ ਤੋਂ ਪਿੰਡ ਚੱਕਮਾਫੀ ਵੱਲ ਜਾ ਰਿਹਾ ਸੀ ਤਾਂ ਪਿੰਡ ਬਰਧਾਲਾਂ ਨੇੜੇ ਸਾਹਮਣੇ ਤੋਂ ਆ ਰਹੀ ਫਾਰਚੂਨਰ ਨੇ ਟਰੱਕ ਨੂੰ ਓਵਰ ਟੇਕ ਕਰਦਿਆਂ ਕਾਰ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: Punjab News: ਪੰਜਾਬ ਦੇ ਦੋ ਅਧਿਆਪਕਾਂ ਪੰਕਜ ਗੋਇਲ ਤੇ ਰਜਿੰਦਰ ਸਿੰਘ ਨੂੰ ਮਿਲੇਗਾ ਰਾਸ਼ਟਰੀ ਪੁਰਸਕਾਰ

ਉਸ ਨੇ ਦੱਸਿਆ ਕਿ ਫਾਰਚੂਨਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਹ ਆਪਣੇ ਜ਼ਖ਼ਮੀ ਹੋਏ ਭਰਾ ਨੂੰ ਬੇਹੋਸ਼ੀ ਦੀ ਹਾਲਤ ਵਿਚ ਖੰਨਾ ਦੇ ਨਿੱਜੀ ਹਸਪਤਾਲ ਵਿੱਚ ਲੈ ਕੇ ਗਿਆ। ਉਥੇ ਡਾਕਟਰਾਂ ਨੇ ਕੁਲਦੀਪ ਸਿੰਘ ਸੇਖੋਂ ਨੂੰ ਮ੍ਰਿਤਕ ਐਲਾਨ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Agriculture officer died in a road accident in Samrala, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement