Mohali News : ਮੋਹਾਲੀ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਹਰਪਾਲ ਸਿੰਘ ਬਰਾੜ ਆਪਣੇ ਸਾਥੀਆਂ  ਸਮੇਤ 'ਆਪ' 'ਚ ਸ਼ਾਮਲ

By : BALJINDERK

Published : Aug 28, 2024, 6:02 pm IST
Updated : Aug 28, 2024, 6:02 pm IST
SHARE ARTICLE
ਵਿਧਾਇਕ ਕੁਲਵੰਤ ਸਿੰਘ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦੇ ਹੋਏ।
ਵਿਧਾਇਕ ਕੁਲਵੰਤ ਸਿੰਘ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦੇ ਹੋਏ।

Mohali News : ਵਿਧਾਇਕ ਕੁਲਵੰਤ ਸਿੰਘ ਨੇ ਸਾਰੇ ਆਗੂਆਂ ਨੂੰ 'ਆਪ' 'ਚ ਕਰਵਾਇਆ ਸ਼ਾਮਲ 

Mohali News : ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉੱਥੇ ਹੀ ਹਲਕਾ ਮੋਹਾਲੀ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਵਾਭਿਤ ਹੋ ਕੇ ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਗੁਰਮੁੱਖ ਸਿੰਘ ਸੋਹਲ ਦੇ ਯਤਨਾ ਸਕਦਾ ਆਏ ਇਹਨਾਂ ਸਾਰੇ ਆਗੂਆਂ ਨੂੰ ਹਲਕਾ ਵਿਧਾਇਕ  ਕੁਲਵੰਤ ਸਿੰਘ ਨੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

a

ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ  ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ । ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵਧ ਰਿਹਾ ਹੈ ਅਤੇ ਪਾਰਟੀ ਹੋਰ ਵੀ ਮਜ਼ਬੂਤ ਬਣ ਰਹੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ 'ਚ ਹਰ ਵਰਗ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ 'ਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ । 

a

ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ 'ਚ ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ, ਪਰਮਿੰਦਰ ਸਿੰਘ ਬੰਟੀ, ਇਕਬਾਲ ਸਿੰਘ, ਜਤਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ, ਰਾਹੁਲ ਸ਼ਰਮਾ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਕ੍ਰਿਸ਼ਨ ਸਿੰਘ, ਸੰਦੀਪ ਸਿੰਘ, ਕਮਲ, ਹਰਪ੍ਰੀਤ ਸਿੰਘ, ਰਾਮ ਕਿਸ਼ੋਰ ਸ਼ਰਮਾ, ਅਸ਼ਵਨੀ ਕੁਮਾਰ, ਸੁਨੀਲ ਕੁਮਾਰ, ਸ਼ਿਵ ਕੁਮਾਰ, ਸ਼ਿਵ ਸੁੰਦਰ, ਰਮੇਸ਼ ਕੁਮਾਰ, ਰਣਜੀਤ ਕੌਰ ਬਰਾੜ, ਰਾਜ ਰਾਣੀ, ਰਾਜਪਤੀ, ਗੁਰਮੁੱਖ ਸਿੰਘ ਸੋਹਲ, ਗੁਰਵਿੰਦਰ ਸਿੰਘ ਪਿੰਕੀ ਹਲਕਾ ਕੋਰਡੀਨੇਟਰ ਬੀ.ਸੀ. ਵਿੰਗ, ਮਲਕੀਤ ਕੌਰ ਅਤੇ ਚਰਨਜੀਤ ਸ਼ਾਮਲ ਹਨ।

(For more news apart from Harpal Singh Brar joined AAP along with his colleagues News in Punjabi, stay tuned to Rozana Spokesman)

 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement