ਹੜ੍ਹ ਪੀੜਤਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
Published : Aug 28, 2025, 9:07 pm IST
Updated : Aug 28, 2025, 9:17 pm IST
SHARE ARTICLE
Punjab Chief Minister Bhagwant Mann makes big announcement for flood victims
Punjab Chief Minister Bhagwant Mann makes big announcement for flood victims

ਕਿਹਾ,'ਸਾਰੇ ਮੰਤਰੀ ਤੇ ਵਿਧਾਇਕ ਦਾਨ ਕਰਨਗੇ ਇੱਕ ਮਹੀਨੇ ਦੀ ਤਨਖਾਹ'

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ, ਮੰਤਰੀਆਂ ਅਤੇ ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜ ਲਈ ਦੇਣ ਦਾ ਐਲਾਨ ਕੀਤਾ ਹੈ।  ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਟਵੀਟ ਵਿੱਚ ਲਿਖਿਆ ਹੈ ਕਿ  "ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।"

ਪੰਜਾਬ ਵਿਧਾਨ ਸਭਾ ਦੇ ਸਪੀਕਰ . ਕੁਲਤਾਰ ਸਿੰਘ ਸੰਧਵਾਂ, ਜੋ ਮਨੁੱਖਤਾ ਦੀ ਭਲਾਈ ਲਈ ਯਤਨਸ਼ੀਲ ਭਾਈ ਘਨੱਈਆ ਕੈਂਸਰ ਪ੍ਰੀਵੈਂਸ਼ਨ ਸਰਵਿਸ ਸੋਸਾਇਟੀ ਅਤੇ ਗੁੱਡ ਮਾਰਨਿੰਗ ਵੈਲਫੇਅਰ ਕਲੱਬ, ਕੋਟਕਪੂਰਾ ਵਰਗੀਆਂ ਲੋਕ ਭਲਾਈ ਸੰਸਥਾਵਾਂ ਨਾਲ ਜੁੜੇ ਹੋਏ ਹਨ, ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਮੁਸ਼ਕਿਲ ਸਮੇਂ ਲੋਕਾਂ ਦੀ ਸਹਾਇਤਾਂ ਕਰਨ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement