ਬੱਸ ਅਤੇ ਕਾਰ ਦੀ ਟੱਕਰ ’ਚ ਪੰਜਾਬ ਪੁਲਿਸ ਦੇ
Published : Sep 28, 2021, 12:30 am IST
Updated : Sep 28, 2021, 12:30 am IST
SHARE ARTICLE
image
image

ਬੱਸ ਅਤੇ ਕਾਰ ਦੀ ਟੱਕਰ ’ਚ ਪੰਜਾਬ ਪੁਲਿਸ ਦੇ

ਤਰਨਤਾਰਨ/ਫ਼ਤਿਆਬਾਦ,  27 ਸਤੰਬਰ (ਅਜੀਤ ਘਰਿਆਲਾ, ਸੁਖਵਿੰਦਰ ਸਿੰਘ ਸਹੋਤਾ) : ਅੰਮ੍ਰਿਤਸਰ-ਤਰਨਤਾਰਨ ਮਾਰਗ ’ਤੇ ਪੈਂਦੇ ਪਿੰਡ ਬਾਲੇਚੱਕ ਦੇ ਨਜ਼ਦੀਕ ਤੇਜ਼ ਰਫ਼ਤਾਰ ਬੱਸ ਅਤੇ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ ਵਿਚ ਕਾਰ ਸਵਾਰ ਪੰਜਾਬ ਪੁਲਿਸ ਦੇ ਥਾਣੇਦਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਅਣਪਛਾਤੇ ਬੱਸ ਡਰਾਈਵਰ ਵਿਰੁਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ। 
ਪੁਲਿਸ ਨੂੰ ਦਰਜ ਕਰਵਾਏ ਬਿਆਨ ’ਚ ਜਸਵਿੰਦਰ ਕੌਰ ਪਤਨੀ ਸਰਵਨ ਕੁਮਾਰ ਵਾਸੀ ਫਤਿਆਬਾਦ ਹਾਲ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਨੇ ਦਸਿਆ ਕਿ ਉਸ ਦਾ ਪਤੀ ਸਰਵਣ ਕੁਮਾਰ ਥਾਣਾ ਸਰਹਾਲੀ ਵਿਖੇ ਤਾਇਨਾਤ ਸੀ ਜੋ ਅੱਜ ਅਪਣੀ ਕਾਰ ਵਿਚ ਸਵਾਰ ਹੋ ਕੇ ਫਤਿਆਬਾਦ ਤੋਂ ਵਾਪਸ ਅੰਮ੍ਰਿਤਸਰ ਨੂੰ ਆ ਰਿਹਾ ਸੀ।
ਉਕਤ ਨੇ ਦਸਿਆ ਕਿ ਇਸ ਦੌਰਾਨ ਜਦੋਂ ਉਹ ਪਿੰਡ ਬਾਲੇਚੱਕ ਤੋਂ ਥੋੜਾ ਪਿੱਛੇ ਸੀ ਤਾਂ ਅੰਮ੍ਰਿਤਸਰ ਵਲੋਂ ਆ ਰਹੀ ਤੇਜ਼ ਰਫ਼ਤਾਰ ਬੱਸ ਦੇ ਡਰਾਈਵਰ ਨੇ ਲਾਪਰਵਾਹੀ ਨਾਲ ਉਸ ਦੇ ਪਤੀ ਦੀ ਕਾਰ ਨੂੰ ਟੱਕਰ ਮਾਰ ਦਿਤੀ, ਜਿਸ ਕਰ ਕੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਸਿਵਲ ਹਸਪਤਾਲ ਤਰਨਤਾਰਨ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਏ.ਐਸ.ਆਈ. ਸਚਦੇਵ ਸਿੰਘ ਨੇ ਦਸਿਆ ਕਿ ਅਣਪਛਾਤੇ ਬੱਸ ਡਰਾਈਵਰ ਵਿਰੁਧ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।
ਫ਼ੋਟੋ : ਪੱਟੀ 27-02
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement