Punjab News : ਪੰਜਾਬ ਦਾ CM ਬਣਨ ਨੂੰ ਲੈ ਕੇ ਸਪੀਕਰ ਕੁਲਤਾਰ ਸੰਧਵਾਂ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
Published : Sep 28, 2024, 7:11 pm IST
Updated : Sep 28, 2024, 7:43 pm IST
SHARE ARTICLE
Kultar Singh Sandhwan
Kultar Singh Sandhwan

ਕਿਹਾ -ਅਫਵਾਹਾਂ 'ਤੇ ਯਕੀਨ ਨਾ ਕਰੋ ,ਮੈਂ ਪਾਰਟੀ ਦਾ ਧੰਨਵਾਦੀ ਹਾਂ ,ਜਿੰਨ੍ਹਾਂ ਨੇ ਮੈਨੂੰ ਅਹਿਮ ਜ਼ਿੰਮੇਵਾਰੀ ਦਿੱਤੀ

Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕਾਰਜ਼ਕਾਰੀ ਮੁੱਖ ਮੰਤਰੀ ਬਣਾਉਣ ਦੀਆਂ ਖ਼ਬਰਾਂ ਵਿਚਾਲੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਫਵਾਹਾਂ 'ਤੇ ਯਕੀਨ ਨਾ ਕਰੋ। ਮੈਂ ਪਾਰਟੀ ਦਾ ਧੰਨਵਾਦੀ ਹਾਂ, ਜਿੰਨ੍ਹਾਂ ਨੇ ਮੈਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ। 

ਸਪੀਕਰ ਸੰਧਵਾਂ ਨੇ ਕਿਹਾ ਕਿ ਮੈਨੂੰ ਮੇਰੀ ਪਾਰਟੀ ਨੇ ਅਹਿਮ ਅਹੁਦਾ ਦਿੱਤਾ ਹੈ। ਉਨ੍ਹਾਂ ਕਿਹਾ ਪਾਰਟੀ ਨੇ ਜੋ ਡਿਊਟੀ ਲਗਾਈ ਹੈ ,ਮੈਂ ਖੁਸ਼ ਹਾਂ। ਸਪੀਕਰ ਦਾ ਅਹੁਦਾ ਅਹਿਮ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੇਰੀ ਜਿਹੜੀ ਵੀ ਡਿਊਟੀ ਲਗਾਈ ਹੈ ,ਗੁਰੂ ਮਹਾਰਾਜ ਮੇਰੇ ਤੋਂ ਪੂਰੀ ਤਨਦੇਹੀ ,ਇਮਾਨਦਾਰੀ ਨਾਲ ਡਿਊਟੀ ਲੈਂਦੇ ਰਹਿਣ।

ਓਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਬੁਲੇਟਿਨ ਅਨੁਸਾਰ ਸੀਐਮ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ।

ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ: ਆਰ ਕੇ ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਂਚ ਕੀਤੀ। ਮੁੱਖ ਮੰਤਰੀ ਨੇ ਆਪਣੇ ਕਲੀਨਿਕਲ ਮਾਪਦੰਡਾਂ ਵਿੱਚ ਮਹੱਤਵਪੂਰਨ ਸੁਧਾਰ ਦੇ ਸੰਕੇਤ ਦਿਖਾਏ ਹਨ। ਉਨ੍ਹਾਂ ਨੇ ਪਲਮਨਰੀ ਆਰਟਰੀ ਪ੍ਰੈਸ਼ਰ ਵਿੱਚ ਵਾਧੇ ਦੇ ਇਲਾਜ ਲਈ ਵੀ ਚੰਗੀ ਪ੍ਰਤੀਕਿਰਿਆ ਦਿੱਤੀ ਹੈ। ਇਸ ਸਮੇਂ ਮੁੱਖ ਮੰਤਰੀ ਪੂਰੀ ਤਰ੍ਹਾਂ ਸਥਿਰ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement