ਭਾਜਪਾ ਪੰਜਾਬ ਦਲਿਤ ਹਾਮੀ ਹੈ ਤਾਂ ਮੋਦੀ ਸਰਕਾਰ ਵਿਰੁਧ ਕਰੇ ਦਲਿਤ ਯਾਤਰਾ : ਡਾ. ਚੱਬੇਵਾਲ
Published : Oct 28, 2020, 7:12 am IST
Updated : Oct 28, 2020, 7:13 am IST
SHARE ARTICLE
image
image

ਭਾਜਪਾ ਪੰਜਾਬ ਦਲਿਤ ਹਾਮੀ ਹੈ ਤਾਂ ਮੋਦੀ ਸਰਕਾਰ ਵਿਰੁਧ ਕਰੇ ਦਲਿਤ ਯਾਤਰਾ : ਡਾ. ਚੱਬੇਵਾਲ

ਕਿਹਾ, ਸੂਬਾਈ ਭਾਜਪਾ ਅਪਣੀ ਗਵਾਚ ਰਹੀ ਜ਼ਮੀਨ ਬਚਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ

.ਚੰਡੀਗੜ੍ਹ, 27 ਅਕਤੂਬਰ (ਗੁਰਉਪਦੇਸ਼ ਭੁੱਲਰ) : ਪੰਜਾਬ ਕਾਂਗਰਸ ਐਸ.ਸੀ. ਸੈਲ ਦੇ ਚੇਅਰਮੈਨ ਤੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਸੱਚਮੁੱਚ ਦਲਿਤਾਂ ਦੇ ਹਮਾਇਤੀ ਹਨ ਤਾਂ ਮੋਦੀ ਸਰਕਾਰ ਵਿਰੁਧ ਦਲਿਤ ਯਾਤਰਾ ਕੱਢਣ। ਅੱਜ ਇਥੇ ਪੰਜਾਬ ਕਾਂਗਰਸ ਭਵਨ ਵਿਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦਲਿਤਾਂ ਨਾਲ ਕੋਈ ਪ੍ਰੇਮ ਨਹੀਂ ਬਲਕਿ ਉਹ ਅਪਣੀ ਪੰਜਾਬ ਵਿਚ ਖੋ ਰਹੀ ਜ਼ਮੀਨ ਬਚਾਉਣ ਲਈ ਡਾ. ਅੰਬੇਦਕਰ ਦਾ ਨਾ ਲੈ ਕੇ ਪੰਜਾਬ ਸਰਕਾਰ ਵਿਰੁਧ ਦਲਿਤ ਯਾਤਰਾ ਕਰਨ ਦੀ ਡਰਾਮੇਬਾਜ਼ੀ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਦਲਿਤ ਵਿਰੋਧੀ ਕਦਮ ਹੀ ਹੈ ਕਿ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਰੋਕ ਦਿਤੀ ਗਈ। ਇਸੇ ਕਾਰਨ ਪੰਜਾਬ ਦੀ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਲੋਂ ਪੋਸਟ ਮੈਟ੍ਰਿਕ ਵਜੀਫ਼ਾ ਯੋਜਨਾ ਸ਼ੁਰੂ ਕੀਤੀ ਹੈ। ਕੇਂਦਰ ਸਰਕਾਰ ਵਲੋਂ ਪੰਜਾਬ ਦਾ 1500 ਕਰੋੜ ਰੁਪਏ ਦਾ 3 ਸਾਲ ਦਾ ਬਕਾਇਆ ਹੈ। ਦਲਿਤ ਵਿਦਿਆਰਥੀਆਂ ਲਈ ਭਾਜਪਾ ਕੁੱਝ ਕਰਨਾ ਚਾਹੁੰਦੀ ਹੈ ਤਾਂ ਇਹ ਬਕਾਇਆ ਤੁਰਤ ਦੇਵੇ ਤਾਂ ਜੋ ਪਿਛਲੇ ਸਮੇਂ ਵਿਚ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ। ਉਨ੍ਹਾਂ ਪੰਜਾਬ ਵਿਧਾਨ ਸਭਾ 'ਚੋਂ ਕੇਂਦਰੀ ਕਾਨੂੰਨਾਂ ਵਿਰੁਧ ਪਾਸ ਮਤੇ ਤੇ ਖੇਤੀ ਬਿਲਾਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਿਸਾਨ ਪੱਖੀ ਹੀ imageimageਨਹੀਂ ਬਲਕਿ ਮਜ਼ਦੂਰ ਪੱਖੀ ਵੀ ਹਨ। ਇਸ ਲਈ ਐਸ.ਸੀ. ਵਿੰਗ ਨੇ ਮੁੱਖ ਮੰਤਰੀ ਦੀ ਸ਼ਲਾਘਾ ਦਾ ਮੀਟਿੰਗ ਵਿਚ ਮਤਾ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਲਿਤ ਵਰਗ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਕੀਤੇ ਵਾਅਦੇ ਜ਼ਰੂਰ ਪੂਰੇ ਹੋਣਗੇ।

ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਡਾ. ਰਾਜ ਕੁਮਾਰ ਚੱਬੇਵਾਲ। ਫ਼ੋਟੋ : ਸੰਤੋਖ ਸਿੰਘ
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement