ਸ਼ਰਾਰਤੀ ਅਨਸਰਾਂ ਨੇ ਡੇਰੇ 'ਚ ਖੜ੍ਹੀਆਂ ਨਿਹੰਗ ਸਿੰਘਾਂ ਦੀਆ ਗੱਡੀਆਂ ਸਾੜੀਆਂ
Published : Oct 28, 2020, 3:36 pm IST
Updated : Oct 28, 2020, 3:36 pm IST
SHARE ARTICLE
 Nihang's vehicles
Nihang's vehicles

ਗੱਡੀਆਂ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀਆਂ ਸਨ।

ਅੰਮ੍ਰਿਤਸਰ-  ਪਿੰਡ ਖ਼ਿਆਲਾ ਖ਼ੁਰਦ ਨੇੜੇ ਤਰਨਾ ਦਲ ਮਿਸਲ ਗੁਰੂ ਹਰਿਕ੍ਰਿਸ਼ਨ ਜੀ ਦੇ ਮੁਖੀ ਜਥੇ. ਬਾਬਾ ਰਘਬੀਰ ਸਿੰਘ ਖਿਆਲੇ ਵਾਲਿਆਂ ਦੇ ਡੇਰੇ 'ਤੇ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਡੇਰੇ 'ਤੇ ਖੜ੍ਹੀਆਂ ਦੋ ਗੱਡੀਆਂ ਅੱਗ ਲਾ ਕੇ ਸਾੜ ਦਿੱਤੀਆਂ। ਜਥੇਦਾਰ ਦੇ ਨਜ਼ਦੀਕੀ ਰਿਸ਼ਤੇਦਾਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9.30 ਵਜੇ ਦੋਵੇਂ ਗੱਡੀਆਂ ਸ਼ੈੱਡ ਹੇਠਾਂ ਖੜ੍ਹੀਆਂ ਕਰਕੇ ਉਹ ਅੰਦਰ ਸੌ ਗਏ। ਅੱਧੀ ਰਾਤ ਜਦੋਂ ਗੱਡੀਆਂ ਦੇ ਟਾਇਰ ਫਟਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਤਾਂ ਉਨ੍ਹਾਂ ਬਾਹਰ ਨਿਕਲ ਕੇ ਵੇਖਿਆ ਤਾਂ ਦੋਵੇਂ ਗੱਡੀਆਂ ਨੂੰ ਅੱਗ ਲੱਗ ਗਈ ਸੀ। 

car

ਉਨ੍ਹਾਂ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਉਦੋਂ ਤੱਕ ਗੱਡੀਆਂ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀਆਂ ਸਨ। ਉਨ੍ਹਾਂ ਦੱਸਿਆ ਕਿ ਸ਼ਰਾਰਤੀ ਅਨਸਰਾਂ ਵਲੋਂ ਡੇਰੇ ਦੀਆਂ ਕੰਧਾਂ ਟੱਪ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਹ ਘਟਨਾ ਦੀ ਸੂਚਨਾ ਪੁਲਿਸ ਚੌਕੀ ਰਾਮ ਤੀਰਥ ਨੂੰ ਦਿੱਤੀ ਗਈ ਹੈ। ਪੁਲਿਸ ਵਲੋਂ ਨੇੜੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਘਾਲਿਆ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement