ਜਾਖੜ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਇਕ ਵਾਰ ਫਿਰ ਲਿਆ ਨਿਸ਼ਾਨੇ 'ਤੇ
Published : Oct 28, 2020, 11:44 am IST
Updated : Oct 28, 2020, 11:44 am IST
SHARE ARTICLE
Sunil Jakhar
Sunil Jakhar

ਆਰ. ਡੀ. ਐਫ. ਨੂੰ ਪੰਜਾਬ ਤੋਂ ਮਨਾ ਕਰਕੇ ਉਨ੍ਹਾਂ ਨੇ ਆਪਣੇ ਵਾਅਦੇ 'ਤੇ ਪਾਣੀ ਫੇਰ ਦਿੱਤਾ ਹੈ।''

ਚੰਡੀਗੜ੍ਹ-  ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ 'ਤੇ ਕੇਂਦਰ ਸਰਕਾਰ ਦੇ ਸਖਤ ਰਵੱਈਏ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਕ ਵਾਰ ਫੇਰ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਇਸ ਦੌਰਾਨ ਸੁਨੀਲ ਜਾਖੜ ਨੇ ਟਵੀਟ ਵੀ ਕੀਤਾ ਹੈ। 

ਸੁਨੀਲ ਜਾਖੜ ਦਾ ਟਵੀਟ 
 ਜਾਖੜ ਨੇ ਕਿਹਾ, ''ਇਸ 'ਚ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਭਾਜਪਾ ਦਾ ਇਕ ਹੋਰ ਵਾਅਦਾ ਜੁਮਲਾ ਸਾਬਤ ਹੋਇਆ। ਰਾਜਨਾਥ ਸਿੰਘ (ਰੱਖਿਆ ਮੰਤਰੀ) ਅਤੇ ਨਰਿੰਦਰ ਸਿੰਘ ਤੋਮਰ (ਖੇਤੀਬਾੜੀ ਮੰਤਰੀ) ਨੇ ਵਾਰ-ਵਾਰ ਭਰੋਸਾ ਦਿਵਾਇਆ ਕਿ ਨਵੇਂ ਖੇਤੀ ਕਾਨੂੰਨਾਂ ਦਾ ਏ. ਪੀ. ਐਮ. ਸੀ. ਅਧੀਨ ਸੂਬਾ ਸਰਕਾਰ ਵਲੋਂ ਲਏ ਜਾਂਦੇ ਟੈਕਸਾਂ 'ਤੇ ਕੋਈ ਅਸਰ ਨਹੀਂ ਪਏਗਾ। ਆਰ. ਡੀ. ਐਫ. ਨੂੰ ਪੰਜਾਬ ਤੋਂ ਮਨਾ ਕਰਕੇ ਉਨ੍ਹਾਂ ਨੇ ਆਪਣੇ ਵਾਅਦੇ 'ਤੇ ਪਾਣੀ ਫੇਰ ਦਿੱਤਾ ਹੈ।''

sunil sunil

ਇਸ ਤੋਂ ਪਹਿਲਾਂ ਵੀ ਸੁਨੀਲ ਜਾਖੜ ਨੇ  ਕੇਂਦਰ ਸਰਕਾਰ ਦੇ ਸਖਤ ਰਵੱਈਏ ਉੱਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਵਿਚ ਮਾਲ ਗੱਡੀਆਂ ਦੀ ਆਵਾਜਾਈ ਰੋਕਣ ਨੂੰ ਲੈ ਕੇ ਵੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕੀਤਾ।

sunil jhakar

ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵੱਲੋਂ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਅਤੇ ਪੰਜਾਬੀਆਂ ਨੂੰ ਸਬਕ ਸਿਖਾਉਣ ਲਈ ਹੁਣ ਕਿਤੇ ਦਿੱਲੀ ਦੇ ਸਲਾਹਕਾਰ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ 'ਤੇ ਪਾਬੰਦੀ ਨਾ ਲਾ ਦੇਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement