ਖੇਤੀ ਸਬੰਧੀ ਵਰਤੇ ਜਾਣ ਵਾਲੇ ਡੀਜ਼ਲ ’ਤੇੇ ਸਬਸਿਡੀ ਦੇਵੇ ਕੇਂਦਰ ਸਰਕਾਰ : ਧਰਮੀ ਫ਼ੌਜੀ
Published : Oct 28, 2021, 5:52 am IST
Updated : Oct 28, 2021, 5:52 am IST
SHARE ARTICLE
image
image

ਖੇਤੀ ਸਬੰਧੀ ਵਰਤੇ ਜਾਣ ਵਾਲੇ ਡੀਜ਼ਲ ’ਤੇੇ ਸਬਸਿਡੀ ਦੇਵੇ ਕੇਂਦਰ ਸਰਕਾਰ : ਧਰਮੀ ਫ਼ੌਜੀ

ਧਾਰੀਵਾਲ, 27 ਅਕਤੂਬਰ (ਇੰਦਰ ਜੀਤ) : ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਪਿਛਲੇ 11 ਮਹੀਨਿਆਂ ਤੋਂ ਕੀਤਾ ਜਾ ਰਿਹਾ ਸ਼ਾਂਤਮਈ ਅੰਦੋਲਨ ਮਿਸਾਲ ਪੈਦਾ ਕਰਦਾ ਹੈ ਕਿ ਸਰਕਾਰਾਂ ਵਲੋਂ ਵਾਰ-ਵਾਰ ਉਕਸਾਉਣ ’ਤੇ ਵੀ ਕਿਸਾਨ ਅਪਣੀਆਂ ਜ਼ਮੀਨਾਂ ਬਚਾਉਣ ਲਈ ਕਿਸੇ ਬਹਿਕਾਵੇ ਵਿਚ ਨਹੀਂ ਆ ਰਹੇ, ਜਿਸ ਦੀ ਸ਼ਲਾਘਾ ਹੋਣਾ ਲਾਜ਼ਮੀ ਹੈ ਅਤੇ ਧਰਮੀ ਫ਼ੌਜੀ ਐਸੋਸੀਏਸ਼ਨ ਕਿਸਾਨ ਸੰਘਰਸ਼ ਦਾ ਸਮਰਥਨ ਕਰਦੀ ਹੈ।
ਇਹ ਪ੍ਰਗਟਾਵਾ ਸਮੂਹ ਸਿੱਖ ਧਰਮੀ ਫ਼ੌਜੀ 1984 ਪਰਵਾਰ ਵੈਲਫ਼ੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਅਪਣੇ ਮੁੱਖ ਦਫ਼ਤਰ ਧਾਰੀਵਾਲ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀ ਸਰਕਾਰਾਂ ਨੇ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਹਮਲੇ ਬਾਰੇ ਰਾਜਨੀਤਕ ਰੋਟੀਆਂ ਸੇਕ ਕੇ ਸਿੱਖ ਕੌਮ ਨੂੰ ਇਨਸਾਫ਼ ਤੋਂ ਵਾਂਝੇ ਰਖਿਆ। 
ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਕੁੱਝ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਅਤੇ ਖਾਣ-ਪੀਣ ਵਾਲੇ ਪਦਾਰਥਾਂ ਨੂੰ ਆਮ ਲੋਕ ਦੀ ਪਹੁੰਚ ਤੋਂ ਦੂਰ ਕਰਨ ਲਈ, ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਰਹੀ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਸੁਝਾਅ ਦਿੰਦੇ ਹੋਏ ਕਿਹਾ ਕਿ ਸੜਕਾਂ ਅਤੇ ਰੇਲ ਆਵਾਜਾਈ ਰੋਕਣ ਦੀ ਬਜਾਏ ਟੋਲ ਪਲਾਜ਼ਿਆਂ ਵਾਂਗ ਬੱਸ ਅਤੇ ਰੇਲ ਗੱਡੀਆਂ ਦਾ ਸਫ਼ਰ ਬਿਨਾ ਟਿਕਟ ਤੋਂ ਮੁਫ਼ਤ ਕੀਤਾ ਜਾਵੇ ਤਾਂ ਜੋ ਕੁੰਭਕਰਨੀ ਨੀਂਦ ਸੁੱਤੀ ਕੇਂਦਰ ਸਰਕਾਰ ਹਰਕਤ ਵਿਚ ਆ ਕੇ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਵਰਤੋਂ ਵਿਚ ਵਰਤੇ ਜਾਣ ਵਾਲੇ ਡੀਜ਼ਲ ’ਤੇ ਸਬਸਿਡੀ ਦਿਤੀ ਜਾਵੇ ਤਾਂ ਜੋ ਦੇਸ਼ ਵਾਸੀਆਂ ਦਾ ਢਿੱਡ ਭਰਨ ਵਾਲੇ ਕਿਸਾਨ ਅਪਣੇ ਪਰਵਾਰ ਦਾ ਪਾਲਣ-ਪੋਸ਼ਣ ਕਰ ਸਕੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement