RSS ਦੀਆਂ ਨੀਤੀਆਂ ਵਾਲਾ ਪੰਜਾਬ ਉਸਾਰਨ ਦੀ ਰਣਨੀਤੀ ਬਣਾ ਰਹੀ BJP- ਕਿਸਾਨ ਬੀਬੀ ਰਾਜ ਕੌਰ
Published : Oct 28, 2021, 7:56 pm IST
Updated : Oct 28, 2021, 7:56 pm IST
SHARE ARTICLE
Farmers Protest against bjp in Chandigarh
Farmers Protest against bjp in Chandigarh

ਚੰਡੀਗੜ੍ਹ ’ਚ ਕਿਸਾਨਾਂ ਨੇ ਕੀਤਾ BJP ਦਾ ਵਿਰੋਧ

ਚੰਡੀਗੜ੍ਹ (ਚਰਨਜੀਤ ਸਿੰਘ ਸੁਰਖ਼ਾਬ): ਭਾਰਤੀ ਜਨਤਾ ਪਾਰਟੀ ਦੀ ਚੰਡੀਗੜ੍ਹ ਵਿਚ ਹੋਈ ਪ੍ਰੈੱਸ ਕਾਨਫਰੰਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਭਾਜਪਾ ਆਗੂਆਂ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਚੰਡੀਗੜ੍ਹ ਪੁਲਿਸ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਕਿਸਾਨਾਂ ਦਾ ਕਹਿਣਾ ਸੀ ਕਿ ਉਹ ਸ਼ਾਂਤਮਈ ਢੰਗ ਨਾਲ ਸਿਰਫ ਕਾਲੀਆਂ ਝੰਡੀਆਂ ਦਿਖਾ ਕੇ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਪ੍ਰਸ਼ਾਸਨ ਵਲੋਂ ਭਾਜਪਾ ਦਾ ਸਾਥ ਦਿੱਤਾ ਜਾ ਰਿਹਾ ਹੈ।

Farmers Protest against bjp in Chandigarh Farmers Protest against bjp in Chandigarh

ਕਿਸਾਨ ਬੀਬੀ ਰਾਜ ਕੌਰ ਨੇ ਕਿਹਾ ਕਿ ਜਦੋਂ ਤੱਕ ਜਾਨ ਹੈ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਹਨਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਹੋਵੇਗੀ। ਭਾਜਪਾ ਵਲੋਂ ਪ੍ਰੈੱਸ ਕਾਨਫਰੰਸ ਦੌਰਾਨ ਨਵਾਂ ਪੰਜਾਬ ਬਣਾਉਣ ਦਾ ਐਲਾਨ ਕੀਤਾ ਗਿਆ। ਕਿਸਾਨ ਬੀਬੀ ਰਾਜ ਕੌਰ ਨੇ ਕਿਹਾ ਕਿ ਭਾਜਪਾ ਵਲੋਂ ਆਰਐਸਐਸ ਦੀਆਂ ਨੀਤੀਆਂ ਵਾਲਾ ਪੰਜਾਬ ਉਸਾਰਨ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।

Farmers Protest against bjp in Chandigarh Farmers Protest against bjp in Chandigarh

ਉਹਨਾਂ ਕਿਹਾ ਕਿ ਪੰਜਾਬ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ, ਪੰਜਾਬੀ ਇਸ ਧਰਤੀ ’ਤੇ ਆਰਐਸਐਸ ਦੀ ਵਿਚਾਰਧਾਰਾ ਨੂੰ ਨਹੀਂ ਫੈਲਣ ਦੇਣਗੇ।  ਉਹਨਾਂ ਕਿਹਾ ਜਦੋਂ ਤੱਕ ਜਾਨ ਹੈ, ਉਦੋਂ ਤੱਕ ਭਾਜਪਾ ਖਿਲਾਫ ਲੜਾਈ ਜਾਰੀ ਰਹੇਗੀ, ਸਾਡੀ ਮੌਤ ਹੀ ਸਾਡੀ ਆਵਾਜ਼ ਨੂੰ ਬੰਦ ਕਰ ਸਕਦੀ ਹੈ। ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਵਿਚ ਖੌਫ਼ ਪੈਦਾ ਕਰਨਾ ਚਾਹੁੰਦੀ ਹੈ ਪਰ ਸਰਕਾਰ ਦੇ ਮਨਸੁਬੇ ਕਾਮਯਾਬ ਨਹੀਂ ਹੋ ਸਕਣਗੇ।

Farmers Protest against bjp in Chandigarh Farmers Protest against bjp in Chandigarh

ਉਹਨਾਂ ਕਿਹਾ ਕਿ ਜੇ ਸਾਡੇ ਚਾਰ ਕਿਸਾਨ ਮਾਰੇ ਜਾਣਗੇ ਤਾਂ ਉਹਨਾਂ ਦੀ ਥਾਂ ਅੱਠ ਹੋਰ ਜਨਮ ਲੈਣਗੇ। ਹਰ ਰੋਜ਼ ਪੰਜਾਬ ਦੀ ਧਰਤੀ ’ਤੇ ਨਵਾਂ ਭਗਤ ਸਿੰਘ ਜਨਮ ਲੈਂਦਾ ਹੈ। ਉਹਨਾਂ ਕਿਹਾ ਟਿਕਰੀ ਬਾਰਡਰ ’ਤੇ ਵਾਪਰੇ ਹਾਦਸੇ ਪਿੱਛੇ ਭਾਜਪਾ ਦਾ ਹੱਥ ਹੈ। ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਵੀ ਭਾਜਪਾ ਦੀ ਸਾਜ਼ਿਸ਼ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement