ਪੰਜਾਬ ਸਰਕਾਰ ਅਤੇ ਕਿਸਾਨਾਂ 'ਚ ਬਣੀ ਸਹਿਮਤੀ , ਕੱਲ੍ਹ ਖ਼ਤਮ ਹੋਵੇਗਾ ਸੰਗਰੂਰ ’ਚ ਲੱਗਾ ਪੱਕਾ ਧਰਨਾ
Published : Oct 28, 2022, 2:06 pm IST
Updated : Oct 28, 2022, 2:06 pm IST
SHARE ARTICLE
 An agreement was reached between the Punjab government and the farmers
An agreement was reached between the Punjab government and the farmers

ਪੱਕੇ ਮੋਰਚੇ 'ਤੇ ਪਹੁੰਚਣ ਦੇ ਸੱਦੇ ਦੇ ਮੱਦੇਨਜ਼ਰ ਧਰਨਾ ਜਾਰੀ ਰੱਖਿਆ ਜਾਵੇਗਾ ਅਤੇ ਕੱਲ੍ਹ ਨੂੰ ਇਸ ਨੂੰ ਜਿੱਤ ਵਜੋਂ ਮਨਾ ਕੇ ਖ਼ਤਮ ਕਰ ਦਿੱਤਾ ਜਾਵੇਗਾ।

 


ਸੰਗਰੂਰ: ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਲੱਗਾ ਪੱਕਾ ਧਰਨਾ ਹੁਣ ਖ਼ਤਮ ਹੋ ਜਾਵੇਗਾ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਦਰਅਸਲ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਸੀ, ਜਿਸ ਵਿਚ ਮੋਰਚਾ ਚੁੱਕਣ ਦੀ ਸਹਿਮਤੀ ਬਣ ਗਈ ਹੈ। ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨਾਲ ਮੀਟਿੰਗ ਕੀਤੀ।

ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਦੀ ਕਿਸਾਨਾਂ ਨਾਲ ਸਹਿਮਤੀ ਬਣ ਗਈ ਹੈ। ਕੱਲ੍ਹ ਇਸ ਧਰਨੇ ਦੀ ਸਮਾਪਤੀ ਕਰ ਦਿੱਤੀ ਜਾਵੇਗੀ। ਕਿਸਾਨਾਂ ਵੱਲੋਂ ਰੱਖੀਆਂ ਮੰਗਾਂ ਨੂੰ ਲਾਗੂ ਕਰਨ ਲਈ ਸਰਕਾਰ ਨੇ ਲਿਖਤੀ ਰੂਪ ’ਚ ਉਨ੍ਹਾਂ ਨੂੰ ਸਮੇਂ ਦਾ ਵੇਰਵਾ ਦੇ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਮੁੱਖ ਤੌਰ ’ਤੇ ਕਿਸਾਨਾਂ ਵੱਲੋਂ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਦਾ ਵੀ 3 ਮਹੀਨਿਆਂ 'ਚ ਹੱਲ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੱਲ੍ਹ ਨੂੰ ਪੰਜਾਬ ਭਰ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਗਰੂਰ ਵਿਖੇ ਚੱਲ ਰਹੇ ਪੱਕੇ ਮੋਰਚੇ 'ਤੇ ਪਹੁੰਚਣ ਦੇ ਸੱਦੇ ਦੇ ਮੱਦੇਨਜ਼ਰ ਧਰਨਾ ਜਾਰੀ ਰੱਖਿਆ ਜਾਵੇਗਾ ਅਤੇ ਕੱਲ੍ਹ ਨੂੰ ਇਸ ਨੂੰ ਜਿੱਤ ਵਜੋਂ ਮਨਾ ਕੇ ਖ਼ਤਮ ਕਰ ਦਿੱਤਾ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement