Punjab News: ਵਿਜੀਲੈਂਸ ਵੱਲੋਂ PSPCL ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਕਾਬੂ
Published : Oct 28, 2024, 4:45 pm IST
Updated : Oct 28, 2024, 4:45 pm IST
SHARE ARTICLE
Chief Treasurer of PSPCL caught taking Rs 50,000 bribe by vigilance
Chief Treasurer of PSPCL caught taking Rs 50,000 bribe by vigilance

Punjab News: ਮੁਲਜ਼ਮ ਨੇ ਵਪਾਰਕ ਬਿਜਲੀ ਮੀਟਰ ਲਗਾਉਣ ਲਈ ਕਾਗਜ਼ ਤਿਆਰ ਕਰਨ ਬਦਲੇ ਮੰਗੇ ਸਨ 1,00,000 ਰੁਪਏ

Chief Treasurer of PSPCL caught taking Rs 50,000 bribe by vigilance: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁਜਰਾਂ, ਭਗਤਾਂ ਵਾਲਾ, ਗੇਟ ਹਕੀਮਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਆਪਣੀ ਦੁਕਾਨ ‘ਤੇ ਵਪਾਰਕ ਬਿਜਲੀ ਮੀਟਰ ਲਗਾਉਣ ਲਈ ਦਰਖ਼ਾਸਤ ਦਿੱਤੀ ਸੀ ਅਤੇ ਇਸ ਸਬੰਧੀ ਕਾਗਜ਼ ਤਿਆਰ ਕਰਨ ਬਦਲੇ ਮੁਲਜ਼ਮ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement