Preneet Kaur News: ਪਟਿਆਲੇ ਦੀ ਮੰਡੀ ਪਹੁੰਚੇ ਸਾਬਕਾ ਸਾਂਸਦ ਪਰਨੀਤ ਕੌਰ, ਕਿਸਾਨਾਂ ਨੇ ਕੀਤਾ ਵਿਰੋਧ
Published : Oct 28, 2024, 1:14 pm IST
Updated : Oct 28, 2024, 3:50 pm IST
SHARE ARTICLE
Preneet Kaur protested by BKU Ugraha
Preneet Kaur protested by BKU Ugraha

Preneet Kaur News: ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਧੱਕਾ-ਮੁੱਕੀ

Preneet Kaur protested by BKU Ugraha:  ਅੱਜ ਪਟਿਆਲਾ ਵਿੱਚ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਪ੍ਰਨੀਤ ਕੌਰ ਨੂੰ ਉਸ ਸਮੇਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਦਾਣਾ ਮੰਡੀ ਵਿੱਚ ਝੋਨੇ ਦੀ ਲਿਫਟਿੰਗ ਦਾ ਮੁਆਇਨਾ ਕਰਨ ਪਹੁੰਚੇ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਘਰ ਦੇ ਬਾਹਰ ਪੱਕਾ ਮੋਰਚਾ ਲਗਾ ਕੇ ਬੈਠੇ ਸੀ।

 


 

ਪਰ ਪ੍ਰਨੀਤ ਕੌਰ ਨੇ ਉਨ੍ਹਾਂ ਦੀ ਇੱਕ ਨਾ ਸੁਣੀ। ਜਿਵੇਂ ਹੀ ਸਾਨੂੰ ਪਤਾ ਲੱਗਾ ਕਿ ਉਹ ਮੰਡੀ ਪਹੁੰਚ ਰਹੇ ਹਨ ਤਾਂ ਉਹ ਇੱਥੇ ਪਹੁੰਚ ਗਏ ਪਰ ਇੱਥੇ ਵੀ ਉਨ੍ਹਾਂ ਨਾਲ ਗੱਲ ਨਹੀਂ ਹੋਈ। ਇਸ ਦੇ ਨਾਲ ਹੀ ਪ੍ਰਨੀਤ ਕੌਰ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕਿਸਾਨਾਂ ਦੇ ਹੱਕਾਂ ਦੀ ਲੜਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਹ ਅੱਗੇ ਵੀ ਮੰਡੀਆਂ ਵਿੱਚ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੀ ਸਰਕਾਰ ਵੱਲੋਂ 4500 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਝੋਨੇ ਦੀ ਲਿਫਟਿੰਗ ਦੇ ਮੁੱਦੇ 'ਤੇ ਕੁਝ ਦਿਨਾਂ ਤੋਂ ਸਿਆਸਤ ਗਰਮਾਈ ਹੋਈ ਹੈ। ਸੂਬਾ ਸਰਕਾਰ ਅਤੇ ਕਿਸਾਨਾਂ ਵੱਲੋਂ ਇਸ ਸਥਿਤੀ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਭਾਜਪਾ ਸਰਗਰਮ ਹੋ ਗਈ ਹੈ। ਉਸ ਨੇ ਵੀ ਇਸ ਮੁੱਦੇ 'ਤੇ ਸੂਬਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement