ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼
Published : Oct 28, 2025, 6:06 pm IST
Updated : Oct 28, 2025, 6:06 pm IST
SHARE ARTICLE
Drug smuggling gang operating across the border busted
Drug smuggling gang operating across the border busted

ਗਿਰੋਹ ਦਾ ਇੱਕ ਮੈਂਬਰ ਫਿਰੋਜ਼ਪੁਰ ਤੋਂ 5 ਕਿੱਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹਬੀਬ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿੱਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸ ਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀਬੀ-05-ਏਯੂ-0504) , ਜਿਸ 'ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਸਰਹੱਦ ਪਾਰੋਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਖੇਤਰ ਵਿੱਚ ਕਾਰਵਾਈ ਕੀਤੀ ਅਤੇ ਸ਼ੱਕੀ ਗੁਰਪ੍ਰੀਤ ਉਰਫ਼ ਗੋਰਾ ਨੂੰ ਲਿੰਕ ਰੋਡ ਬਸਤੀ ਖੁਸ਼ਹਾਲ ਸਿੰਘ ਵਾਲਾ, ਪਿੰਡ ਹਸਨ ਧੂਤ, ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਸਥਾਨਕ ਤਸਕਰ ਨੂੰ ਇਹ ਖੇਪ ਸਪਲਾਈ ਕਰਨ ਜਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਤਸਕਰ ਦੀ ਪਛਾਣ ਅਤੇ ਪਾਕਿ ਅਧਾਰਤ ਤਸਕਰ ਦੀ ਭੂਮਿਕਾ ਸਮੇਤ ਇਸਦੇ ਵਿਆਪਕ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਨੰਬਰ 17, ਮਿਤੀ 28-10-2025 ਨੂੰ ਦਰਜ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement