ਸਵ: ਦਲਿੱਤ ਜਗਮੇਲ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਜਾਰੀ
Published : Nov 28, 2019, 12:24 pm IST
Updated : Nov 28, 2019, 12:40 pm IST
SHARE ARTICLE
Jagmel Singh
Jagmel Singh

ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਦਲਿਤ ਨੌਜਵਾਨ ਸਵ. ਜਗਮੇਲ ਸਿੰਘ ਦੀ ਪਤਨੀ ਨੂੰ ਬੁੱਧਵਾਰ...

ਸੰਗਰੂਰ: ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਦਲਿਤ ਨੌਜਵਾਨ ਸਵ. ਜਗਮੇਲ ਸਿੰਘ ਦੀ ਪਤਨੀ ਨੂੰ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਾ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

Jagmel singhJagmel singh

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀੜਤ ਪਰਿਵਾਰ ਲਈ ਐਲਾਨੇ ਮੁਆਵਜ਼ੇ ਅਤੇ ਪੀੜਤ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੀ ਵਚਨਬੱਧਤਾ ਤਹਿਤ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਗਰੂਰ ਵੱਲੋਂ ਮ੍ਰਿਤਕ ਜਗਮੇਲ ਸਿੰਘ ਦੀ ਪਤਨੀ ਮਨਜੀਤ ਕੌਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਦਰਜਾ ਚਾਰ ਕਾਡਰ ਵਿਚ ਬਤੌਰ ਸੇਵਾਦਾਰ ਭਰਤੀ ਲਈ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ ਹੈ।

Jagmel singh caseJagmel singh Home

ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪਿਛਲੇ ਦਿਨੀਂ ਪਿੰਡ ਚੰਗਾਲੀਵਾਲਾ ਵਿਖੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਜਗਮੇਲ ਸਿੰਘ ਦੇ ਮਾਤਾ ਭਗਵਾਨ ਕੌਰ, ਪਤਨੀ ਮਨਜੀਤ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ 6 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ ਸੀ ਅਤੇ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਸਰਕਾਰ ਵੱਲੋਂ ਕੀਤੇ ਸਾਰੇ ਵਾਅਦੇ ਛੇਤੀ ਹੀ ਪੂਰੇ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement