ਰਾਮਲੀਲਾ ਮੈਦਾਨ ਕੂਚ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਕੇ ਨਿਰੰਕਾਰੀ ਮੈਦਾਨ 'ਚ ਛੱਡਿਆ
Published : Nov 28, 2020, 10:36 am IST
Updated : Nov 28, 2020, 10:36 am IST
SHARE ARTICLE
farmer
farmer

ਕਿਸਾਨ ਅਜੇ ਬਾਰਡਰ 'ਤੇ ਹੀ ਡਟੇ ਹੋਏ ਹਨ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਕਾਫੀ ਸਮੇਂ ਤੋਂ ਪ੍ਰਦਰਸ਼ਨ ਕਰ ਰਹੀਆਂ ਹਨ। ਕਿਸਾਨਾਂ ਨੂੰ ਹੁਣ ਦਿੱਲੀ 'ਚ ਐਂਟਰੀ ਮਿਲ ਗਈ ਹੈ। ਪਰ ਕਿਸਾਨਾਂ ਨੇ ਟਿਕਰੀ ਤੇ ਸਿੰਘੂ ਬਾਰਡਰ 'ਤੇ ਆਪਣਾ ਡੇਰਾ ਬਣਾਇਆ ਹੋਇਆ ਹੈ। ਪੰਜਾਬ ਤੋਂ ਦਿੱਲੀ ਆਏ ਕਿਸਾਨਾਂ ਨੂੰ ਬੁਰਾੜੀ ਦੇ ਨਿਰੰਕਾਰੀ ਮੈਦਾਨ 'ਤੇ ਪ੍ਰਦਰਸ਼ਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਪਰ ਫਿਲਹਾਲ ਕਿਸਾਨ ਅਜੇ ਬਾਰਡਰ 'ਤੇ ਹੀ ਡਟੇ ਹੋਏ ਹਨ। 

Farmers Protest

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਜੋ ਕਿਸਾਨ ਦਿੱਲੀ 'ਚ ਦਾਖਲ ਹੋ ਗਏ ਸਨ ਤੇ ਰਾਮਲੀਲਾ ਮੈਦਾਨ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਕੇ ਬੁਰਾੜੀ ਦੇ ਨਿਰੰਕਾਰੀ ਮੈਦਾਨ 'ਚ ਛੱਡ ਦਿੱਤਾ ਹੈ। ਪੰਜਾਬ ਤੋਂ ਦਿੱਲੀ ਆਪਣਾ ਵਿਰੋਧ ਜਤਾਉਣ ਆਈ ਸੁਨੀਤਾ ਰਾਣੀ ਤੇ ਉਨ੍ਹਾਂ ਦੇ ਸਾਥੀ ਅੱਜ ਦਿੱਲੀ ਦੇ ਰਾਮ ਲੀਲਾ ਮੈਦਾਨ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਪਰ ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਬੁਰਾੜੀ ਦੇ ਨਿਰੰਕਾਰੀ ਮੈਦਾਨ 'ਚ ਛੱਡ ਦਿੱਤਾ ਹੈ। ਉਨ੍ਹਾਂ ਨਾਲ ਹੋਰ ਮਹਿਲਾਵਾਂ ਵੀ ਮੌਜੂਦ ਹਨ। 

Farmer Protest

ਸੁਨੀਤਾ ਰਾਣੀ ਨੇ ਦੱਸਿਆ "ਉਹ ਦੋ ਦਿਨ ਪਹਿਲਾਂ ਪੰਜਾਬ ਤੋਂ ਚੱਲੇ ਸਨ ਤੇ ਉਨ੍ਹਾਂ ਦੇ ਹੋਰ ਸਾਥੀ ਸਿੰਘੂ ਬਾਰਡਰ 'ਤੇ ਮੌਜੂਦ ਹਨ। ਦੋ ਦਿਨ ਦੇ ਸਫਰ ਤੋਂ ਬਾਅਦ ਉਹ ਰਾਮ ਲੀਲਾ ਮੈਦਾਨ ਪਹੁੰਚਣ ਵਾਲੇ ਸਨ, ਤੇ ਸਾਰਿਆਂ ਨੇ ਉੱਥੇ ਹੀ ਇਕੱਠਾ ਹੋਣਾ ਸੀ। ਪਰ ਪੁਲਿਸ ਨੇ ਕਰੀਬ 2 ਵਜੇ ਉਨ੍ਹਾਂ ਨੂੰ ਪੁਲਿਸ ਹਿਰਾਸਤ 'ਚ ਲੈ ਲਿਆ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement