ਵਾਲੀਬਾਲ ਦੀ ਸਾਬਕਾ ਨੈਸ਼ਨਲ ਕਪਤਾਨ ਮਨਪ੍ਰੀਤ ਕੌਰ ਨੇ ਕੀਤੀ ਖ਼ੁਦਕੁਸ਼ੀ
Published : Nov 28, 2020, 12:14 am IST
Updated : Nov 28, 2020, 12:14 am IST
SHARE ARTICLE
image
image

ਵਾਲੀਬਾਲ ਦੀ ਸਾਬਕਾ ਨੈਸ਼ਨਲ ਕਪਤਾਨ ਮਨਪ੍ਰੀਤ ਕੌਰ ਨੇ ਕੀਤੀ ਖ਼ੁਦਕੁਸ਼ੀ

ਦਾਜ ਲਈ ਸਹੁਰਾ ਪਰਵਾਰ ਕਰ ਰਿਹਾ ਸੀ ਪ੍ਰੇਸ਼ਾਨ

ਪਟਿਆਲਾ, 27 ਨਵੰਬਰ (ਪਪ): ਦਾਜ ਲਈ ਸਹੁਰੇ ਪਰਵਾਰ ਵਲੋਂ ਪਰੇਸ਼ਾਨ ਕਰਨ ਉਤੇ ਵਾਲੀਬਾਲ ਦੀ ਕੌਮੀ ਟੀਮ ਵਿਚ ਕਪਤਾਨ ਰਹਿ ਚੁੱਕੀ 24 ਸਾਲਾ ਮਨਪ੍ਰੀਤ ਕੌਰ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਪਤੀ ਪ੍ਰਭਜੋਤ ਸਿੰਘ, ਸੱਸ ਜਸਵਿੰਦਰ ਕੌਰ ਅਤੇ ਸਹੁਰੇ ਹਰਜਿੰਦਰ ਸਿੰਘ ਵਾਸੀ ਪਿੰਡ ਸਵਾਜਪੁਰ ਵਿਰੁਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮਨਪ੍ਰੀਤ ਕੌਰ ਨੇ 2012 ਵਿਚ ਕੇਰਲ ਅਤੇ 2014 ਵਿਚ ਹਿਮਾਚਲ ਪ੍ਰਦੇਸ਼ ਵਿਚ ਹੋਏ ਨੈਸ਼ਨਲ ਵਾਲੀਬਾਲ ਟੂਰਨਾਮੈਂਟ ਵਿਚ ਕੌਮੀ ਟੀਮ ਦੀ ਨੁਮਾਇੰਦਗੀ ਕੀਤੀ ਸੀ। ਮਨਪ੍ਰੀਤ ਕੌਰ ਦੇ ਪਿਤਾ ਗੁਰਜੀਤ ਸਿੰਘ ਵਾਸੀ ਪਿੰਡ ਬਿਸ਼ਨਪੁਰਾ ਥਾਣਾ ਖਨੌਰੀ ਨੇ ਦਸਿਆ ਕਿ ਉਨ੍ਹਾਂ ਦੀ ਧੀ ਮਨਪ੍ਰੀਤ ਕੌਰ ਦਾ ਵਿਆਹ ਪ੍ਰਭਜੋਤ ਸਿੰਘ ਨਾਲ ਜਨਵਰੀ 2019 ਵਿਚ ਹੋਇਆ ਸੀ। ਪਿਤਾ ਅਨੁਸਾਰ, ਵਿਆਹ ਵਿਚ ਉਨ੍ਹਾਂ ਨੇ ਧੀ ਦੇ ਸਹੁਰੇ ਪਰਵਾਰ ਨੂੰ 25 ਲੱਖ ਰੁਪਏ ਦਿਤੇ ਸਨ। ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਮੁਲਜ਼ਮਾਂ ਨੇ ਉਨ੍ਹਾਂ ਦੀ ਧੀ ਨੂੰ ਪੇਕਿਆਂ ਤੋਂ ਫ਼ਰਨੀਚਰ ਅਤੇ ਗੱਡੀ ਲਿਆਉਣ ਲਈ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿਤਾ। ਪਹਿਲਾਂ ਤਾਂ ਉਹ ਸਹੁਰੇ ਪਰਵਾਰ ਦੀਆਂ ਮੰਗਾਂ ਪੂਰੀਆਂ ਕਰਦੇ ਰਹੇ, ਪਰ ਬਾਅਦ ਵਿਚ ਜਦੋਂ ਧੀ ਨੂੰ ਜ਼ਿਆਦਾ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿਤਾ ਤਾਂ ਉਨ੍ਹਾਂ ਨੇ ਪੰਚਾਇਤ ਬੁਲਾਈ ਅਤੇ ਦੋ ਵਾਰ ਪੰਚਾਇਤੀ ਫ਼ੈਸਲਾ ਵੀ ਹੋਇਆ। ਉਨ੍ਹਾਂ ਦੋਸ਼ ਲਗਾਇਆ ਕਿ ਦਾਜ ਲਈ ਪਰੇਸ਼ਾਨ ਕਰਨ ਦੇ ਨਾਲ-ਨਾਲ ਸਹੁਰਾ ਪਰਵਾਰ ਉਨ੍ਹਾਂ ਦੀ ਧੀ ਨੂੰ ਮਾਨਸਿਕ ਤੌਰ ਉਤੇ ਪਰੇਸ਼ਾਨ ਕਰਦਾ ਸੀ। ਇਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ।
 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement