ਲੁਧਿਆਣਾ STF ਨੇ 4 ਨਸ਼ਾ ਤਸਕਰਾਂ ਨੂੰ 14.5 ਕਰੋੜ ਦੀ ਹੈਰੋਇਨ ਸਮੇਤ ਕੀਤਾ ਕਾਬੂ

By : GAGANDEEP

Published : Nov 28, 2022, 11:19 am IST
Updated : Nov 28, 2022, 12:07 pm IST
SHARE ARTICLE
photo
photo

ਮੁਲਜ਼ਮਾਂ ਕੋਲੋਂ 20 ਹਜ਼ਾਰ ਦੀ ਡਰੱਗ ਮਨੀ ਅਤੇ 2 ਸਕੂਟਰ ਵੀ ਹੋਏ ਬਰਾਮਦ

 

ਲੁਧਿਆਣਾ: STF ਦੀ ਟੀਮ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਚਾਰ ਨਸ਼ਾ ਤਸਕਰਾਂ ਕੋਲੋਂ 14.5 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਕੋਲੋਂ ਕੁੱਲ 2.795 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ 20 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਦੋ ਸਕੂਟਰ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਟੀਮ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਨਸ਼ਾ ਤਸਕਰੀ ਕਰਨ ਵਾਲਾ ਇਕ ਵੱਡਾ ਗਿਰੋਹ ਫੜਿਆ ਗਿਆ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

 ਮਾਮਲੇ ਵਿੱਚ ਐਸਟੀਐਫ ਨੇ ਮੋਗਾ ਦੇ ਪਿੰਡ ਕਾਲੀਵਾਲ ਦੇ ਰਹਿਣ ਵਾਲੇ 24 ਸਾਲਾ ਗੁਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਵਿਨੀਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਟੀਐਫ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 2.415 ਕਿਲੋਗ੍ਰਾਮ ਹੈਰੋਇਨ, 20,500 ਰੁਪਏ ਦੀ ਡਰੱਗ ਮਨੀ, ਇੱਕ ਇਲੈਕਟ੍ਰਾਨਿਕ ਤੋਲਣ ਵਾਲੀ ਮਸ਼ੀਨ, ਖਾਲੀ ਪਾਊਚ ਅਤੇ ਇੱਕ ਸਕੂਟਰ ਬਰਾਮਦ ਕੀਤਾ ਹੈ।

ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਇੱਥੋਂ ਦੇ ਆਦਰਸ਼ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਐਸ.ਟੀ.ਐਫ ਦੇ ਇੰਸਪੈਕਟਰ ਹਰਬੰਸ ਸਿੰਘ ਲੁਧਿਆਣਾ ਰੇਂਜ ਨੇ ਦੋਸ਼ੀ ਨੂੰ ਮੋਤੀ ਨਗਰ ਨੇੜਿਓਂ ਗ੍ਰਿਫਤਾਰ ਕੀਤਾ। ਜਦੋਂ ਮੁਲਜ਼ਮ ਖੇਪ ਦੀ ਡਿਲੀਵਰੀ ਕਰਨ ਜਾ ਰਹੇ ਸਨ ਉਦੋਂ ਇੰਸਪੈਕਟਰ ਨੇ ਮੁਲਜ਼ਮ ਨੂੰ ਚੈਕਿੰਗ ਲਈ ਰੋਕਿਆ ਗਿਆ। ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਈ। ਐਸਟੀਐਫ ਨੇ ਉਸ ਦੀ ਸਕੂਟੀ ਵੀ ਜ਼ਬਤ ਕਰ ਲਈ ਹੈ।

ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਹੈ। ਉਹ ਪਹਿਲਾਂ ਹੀ ਡਰੱਗ ਤਸਕਰੀ ਅਤੇ ਅਗਵਾ ਦੇ ਦੋ ਮਾਮਲਿਆਂ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ। ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਹ ਬੇਰੁਜ਼ਗਾਰ ਹੈ ਅਤੇ ਪੰਜ ਸਾਲਾਂ ਤੋਂ ਨਸ਼ੇ ਦੀ ਤਸਕਰੀ ਕਰ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement