Harjit Singh Bains News: ਹਰਜੋਤ ਸਿੰਘ ਬੈਂਸ ਨੇ ਅਪਣੇ ’ਤੇ ਲੱਗੇ ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ
Published : Nov 28, 2023, 6:58 pm IST
Updated : Nov 28, 2023, 6:58 pm IST
SHARE ARTICLE
Harjot Singh Bains
Harjot Singh Bains

ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ: ਹਰਜੋਤ ਸਿੰਘ ਬੈਂਸ

Harjit Singh Bains News: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੂੰ ਨਾ ਮਿਲਣ ਅਤੇ ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਸਿਰੇ ਤੋਂ ਨਕਾਰ ਦਿੱਤਾ।

ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੋ ਕਾਲਜ ਅਧਿਆਪਕਾਂ ਦੀ ਭਰਤੀ ਲਈ ਜ਼ੋ ਮੁਹਿੰਮ ਆਰੰਭੀ ਗਈ ਸੀ ਉਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਵਲੋਂ ਡਈਸਐਂਡ ਨੋਟ ਲਿਖ ਕੇ ਭਰਤੀ ਪ੍ਰਕਿਰਿਆ ਰੋਕਣ ਲਈ ਕਿਹਾ ਸੀ।

ਸ. ਬੈਂਸ ਨੇ ਦੱਸਿਆ ਕਿ ਇਸ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਇਹ ਭਰਤੀ ਪ੍ਰਕਿਰਿਆ ਨਿਯਮਾਂ ਦੇ ਉਲਟ ਜਾ ਕੇ ਕੀਤੀ ਜਿਸ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ। ਆਪਣੇ ਆਰਡਰ ਵਿਚ ਹਾਈ ਕੋਰਟ ਵਲੋਂ ਕਿਹਾ ਗਿਆ ਸੀ ਕਿ ਸਾਨੂੰ ਪਤਾ ਹੈ ਕੋਰਟ ਦੇ ਫੈਸਲੇ ਨਾਲ ਬਹੁਤ ਸਾਰੀਆਂ ਜ਼ਿੰਦਗੀਆਂ ਪ੍ਰਭਾਵਤ ਹੋਣਗੀਆਂ ਪਰ ਇਸ ਭਰਤੀ ਵਿਚ ਬਹੁਤ ਸਾਰੀਆਂ ਲੀਗਲ ਅੜਚਨਾਂ ਹਨ ਜਿਸ ਕਾਰਨ ਅਸੀਂ ਇਹ ਭਰਤੀ ਰੱਦ ਕਰ ਰਹੇ ਹਾਂ।

ਇਸ ਲਈ ਇਹ ਭਰਤੀ ਰੱਦ ਹੋਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਮਾਈਨਿੰਗ ਸਬੰਧੀ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਸ.ਬੈਸ ਨੇ ਕਿਹਾ ਜੇਕਰ ਕੋਈ ਵਿਅਕਤੀ ਮੇਰੇ ਜਾਂ ਮੇਰੇ ਪਰਿਵਾਰ ਦੇ ਮਾਈਨਿੰਗ ਵਿਚ ਸ਼ਾਮਿਲ ਹੋਣ ਸਬੰਧੀ ਸਬੂਤ ਦੇ ਦੇਵੇ ਤਾਂ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਾਂ।ਉਨ੍ਹਾਂ ਕਿਹਾ ਕਿ ਚਾਹੇ ਮੇਰਾ ਨਾਰਕੋ ਟੈਸਟ ਕਰਵਾ ਲਿਆ ਜਾਵੇ।

ਉਨ੍ਹਾਂ ਕਿਹਾ ਜਦੋਂ ਮੈਂ ਖਣਿਜ ਪਦਾਰਥਾਂ ਮੰਤਰੀ ਸੀ ਤਾਂ ਸਾਡੇ ਸੂਬੇ ਨੇ ਸਭ ਤੋਂ ਵੱਧ ਰੈਵਿਨਿਊ ਹਾਸਲ ਕੀਤਾ ਸੀ। ਇਸ ਤੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਰਹੇ ਰਾਕੇਸ਼ ਚੌਧਰੀ ਨੂੰ ਵੀ ਅਸੀਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਬਲੈਕਮੇਲ ਕਰਨ ਵਾਲੇ ਇਕ ਵਕੀਲ ਨੂੰ ਨਾਲ ਬਿਠਾ ਕੇ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਨੂੰ ਮੂਰਖ਼ ਬਨਾਉਣ ਦਾ ਯਤਨ ਕਰ ਰਹੇ ਹਨ।

ਸ.ਬੈਂਸ ਨੇ ਕਿਹਾ ਕਿ ਮੇਰਾ ਹਲਕੇ ਵਿੱਚ ਮਾਈਨਿੰਗ ਕਾਰਨ ਦਿਨੋਂ ਦਿਨ ਪਾਣੀ ਡੂੰਘਾ ਹੋ ਰਿਹਾ ਹੈ ਇਸ ਲਈ ਅਸੀਂ ਤਾਂ ਚਾਹੁੰਦੇ ਹਾਂ ਕਿ ਮਾਈਨਿੰਗ ਤਾਂ ਪੂਰੀ ਤਰ੍ਹਾਂ ਬੰਦ ਕਰ ਦੇਣੀ ਚਾਹੀਦੀ ਹੈ।

(For more news apart from Ludhiana News Today, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement