Moga News : PM ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲੈਂਡ ਸੀਡਿੰਗ, E-K.Y.C. ਤੇ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣਾ ਲਾਜ਼ਮੀ

By : BALJINDERK

Published : Nov 28, 2024, 2:22 pm IST
Updated : Nov 28, 2024, 2:22 pm IST
SHARE ARTICLE
ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ
ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ

Moga News : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਜਾਣਕਾਰੀ ਕੀਤੀ ਸਾਂਝੀ

Moga News : ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ/ਕਾਮਨ ਸਰਵਿਸ ਸੈਂਟਰ ਅਤੇ ਆਪਣੇ ਬੈਂਕ ਨਾਲ ਜਰੂਰੀ ਦਸਤਾਵੇਜ਼ਾਂ ਸਮੇਤ ਸੰਪਰਕ ਕਰਨ ਅਤੇ ਆਪਣੀ ਲੈਂਡ ਸੀਡਿੰਗ/ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਕਰਵਾਉਣ ਤਾਂ ਜੋ ਉਹ ਭਾਰਤ ਸਰਕਾਰ ਦੁਆਰਾ ਚਲਾਈ ਗਈ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ  ਜਿਮੀਦਾਰਾਂ ਨੇ ਆਪਣੇ ਫਾਰਮ ਨਹੀਂ ਭਰੇ, ਉਹ ਕਾਮਨ ਸਰਵਿਸ ਸੈਂਟਰਾਂ ਰਾਹੀਂ ਆਪਣੇ ਫਾਰਮ ਭਰ ਸਕਦੇ ਹਨ, ਤਾਂ ਜੋ ਉਹ ਭਾਰਤ ਸਰਕਾਰ ਦੁਆਰਾ ਚਲਾਈ ਗਈ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਲੋੜ ਪੈਣ ਤੇ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਲਾਭਪਾਤਰੀ ਮੋਬਾਇਲ ਨੰਬਰ 77106-65725 ਉੱਪਰ ਜਾਂ ਈ ਮੇਲ  pmkisan98@gmail.com,   ਉੱਪਰ ਸੰਪਰਕ ਕਰ ਸਕਦੇ ਹਨ।

(For more news apart from Land seeding, E-KYC continue benefiting PM Kisan Samman Nidhi Yojana And bank account must be linked with Aadhaar News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement