Mohali News : ਵਿਧਾਇਕ ਕੁਲਵੰਤ ਸਿੰਘ ਵੱਲੋਂ ਏਅਰਪੋਰਟ ਰੋਡ ਦੀ ਨੁਹਾਰ ਬਦਲਣ ਸਬੰਧੀ ਲਿਆ ਜਾਇਜ਼ਾ

By : BALJINDERK

Published : Nov 28, 2024, 5:36 pm IST
Updated : Nov 28, 2024, 5:36 pm IST
SHARE ARTICLE
ਏਅਰਪੋਰਟ ਰੋਡ ਦੀ ਨੁਹਾਰ ਬਦਲਣ ਸਬੰਧੀ ਵਿਧਾਇਕ ਕੁਲਵੰਤ ਸਿੰਘ ਜਾਇਜ਼ਾ ਲੈਂਦੇ ਹੋਏ
ਏਅਰਪੋਰਟ ਰੋਡ ਦੀ ਨੁਹਾਰ ਬਦਲਣ ਸਬੰਧੀ ਵਿਧਾਇਕ ਕੁਲਵੰਤ ਸਿੰਘ ਜਾਇਜ਼ਾ ਲੈਂਦੇ ਹੋਏ

Mohali News : ਮੋਹਾਲੀ ਸ਼ਹਿਰ ਦੀ ਸੁੰਦਰਤਾ ਲਈ ਕੀਤੇ ਜਾ ਰਹੇ ਨੇ ਵੱਧ ਤੋਂ ਵੱਧ ਯਤਨ : ਵਿਧਾਇਕ ਕੁਲਵੰਤ ਸਿੰਘ

Mohali News : ਮੋਹਾਲੀ ਸ਼ਹਿਰ ਦੀ ਮੁੱਖ ਸੜ੍ਹਕ ਏਅਰਪੋਰਟ ਰੋਡ ਖਰੜ ਤੋਂ ਏਅਰਪੋਰਟ ਚੌਕ ਨੂੰ ਖੂਬਸੁਰਤ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਗਮਾਡਾ (ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ) ਦੇ ਮੁੱਖ ਪ੍ਰਸ਼ਾਸਕ, ਮੁੱਖ ਇੰਜੀਨੀਅਰ ਅਤੇ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਜ਼ਾਇਜ਼ਾ ਲਿਆ ਗਿਆ। ਉਨ੍ਹਾਂ ਆਇਸਰ ਲਾਇਟ ਪੁਆਇੰਟ ਅਤੇ ਸੀ.ਪੀ.-67 ਮਾਲ ਨਜ਼ਦੀਕ ਲਾਇਟ ਪੁਆਇੰਟ ’ਤੇ ਪੁੱਜ ਕੇ ਉੱਥੇ ਰੋਡ ਦੇ ਨਾਲ ਲੱਗਦੇ ਡਿਵਾਈਡਰ (ਸੈਂਟਰ ਵਰਜ), ਰੋਡ ਸਾਈਡ ਟਾਈਲਾਂ ਅਤੇ ਫੁੱਟਪਾਥ, ਸਲਿੱਪ ਰੋਡ ਸੁਧਾਰ ਅਤੇ ਖੂਬਸੁਰਤੀ/ਹਰਿਆਲੀ ਬਾਰੇ ਗਮਾਡਾ ਅਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਚਰਚਾ ਕੀਤੀ।    

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਵੱਲੋਂ  ਮੋਹਾਲੀ ਸ਼ਹਿਰ ਨੂੰ ਨੰਬਰ ਇੱਕ ਅਤੇ ਖੂਬਸੂਰਤ ਸ਼ਹਿਰ ਬਣਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਅਤੇ ਸ਼ਹਿਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਸਾਂਝਾ ਦੌਰਾ ਉਲੀਕਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਮੋਹਾਲੀ ਸ਼ਹਿਰ ਪਹਿਲਾਂ ਹੀ ਇੰਟਰਨੈਸ਼ਨਲ ਏਅਰਪੋਰਟ ਅਤੇ ਅੰਤਰ ਰਾਸ਼ਟਰੀ ਕ੍ਰਿਕਟ ਸਟੇਡੀਅਮ ਵਜੋਂ ਜਾਣਿਆ ਜਾਂਦਾ ਹੈ। ਹੁਣ ਇਸ ਸ਼ਹਿਰ ਵਿੱਚ ਏਅਰਪੋਰਟ ਰੋਡ ਵਜੋਂ ਜਾਣੀ ਜਾਂਦੀ ਖਰੜ ਫ਼ਲਾਈਓਵਰ ਤੋਂ ਸ਼ਹੀਦ ਭਗਤ ਸਿੰਘ ਅੰਤਰ ਰਾਸ਼ਟਰੀ ਹਵਾਈ ਅੱਡੇ ਤੱਕ ਜਾਂਦੀ ਸੜ੍ਹਕ ਦੀ ਵੀ ਬੇਹੱਦ ਖੂਬਸੁਰਤ ਢੰਗ ਨਾਲ ਨੁਹਾਰ ਬਦਲੀ ਜਾਵੇਗੀ ਜੋ ਕਿ ਪੂਰੇ ਦੇਸ਼ ਦੀ ਸਭ ਤੋਂ ਵਧੀਆ ਰੋਡ ਹੋਵੇਗੀ। ਉਨ੍ਹਾਂ ਕਿਹਾ ਕਿ ਏਅਰਪੋਰਟ ਰੋਡ ਦੀ ਦਿੱਖ ਨੂੰ ਬਦਲਣ ਅਤੇ ਇੰਨਫਰਾਸਟ੍ਰੱਕਚਰ ਨੂੰ ਅਪਗ੍ਰੇਡ ਕਰਨ ਲਈ ਹੀ ਅੱਜ ਇਹ ਨਿਰੀਖਣ ਕੀਤਾ ਗਿਆ।

ਵਿਧਾਇਕ ਕੁਲਵੰਤ ਸਿੰਘ ਨੇ ਗਮਾਡਾ ਅਧਿਕਾਰੀਆਂ ਨਾਲ ਹਵਾਈ ਅੱਡਾ ਸੜ੍ਹਕ ਦੇ ਸੁਧਾਰ ਅਤੇ ਖੂਬਸੁਰਤ ਬਣਾਉਣ ਅਤੇ ਅਪਗ੍ਰੇਡ ਕਰਨ ਲਈ ਵਿਚਾਰ ਚਰਚਾ ਕਰਦਿਆਂ ਯੋਜਨਾ ਬਣਾਉਣ ਦੀ ਹਦਾਇਤ ਕੀਤੀ। ਵਿਧਾਇਕ ਨੇ ਕਿਹਾ ਕਿ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਮੋਹਾਲੀ ਸ਼ਹਿਰ ਨੂੰ ਖੂਬਸੁਰਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਜਿਸ ਵਿੱਚ ਪੈਸੇ ਦੀ ਕੋਈ ਕਮੀ ਵੀ ਨਹੀਂ ਆਉਣ ਦਿੱਤੀ ਜਾਵੇਗੀ। 

ਗਮਾਡਾ ਦੇ ਮੁੱਖ ਪ੍ਰਸ਼ਾਸਕ ਮੋਨੀਸ਼ ਕੁਮਾਰ ਨੇ ਇਸ ਮੌਕੇ ਦੱਸਿਆ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਮੋਹਾਲੀ ਇਸ ਪ੍ਰਮੁੱਖ ਸੜ੍ਹਕ ’ਤੇ ਆਵਜਾਈ ਨੂੰ ਨਿਰਵਿਘਨ ਤੇ ਸੁਰੱਖਿਅਤ ਬਣਾਉਣ ਲਈ ਅੱਜ ਐਮ ਐਲ ਏ ਕੁਲਵੰਤ ਸਿੰਘ ਦੀ ਪਹਿਲਕਦਮੀ ’ਤੇ ਇਹ ਦੌਰਾ ਕੀਤਾ ਗਿਆ ਹੈ, ਜਿਸ ਤਹਿਤ ਪੂਰੀ ਰਿਪੋਰਟ ਤਿਆਰ ਕਰਕੇ ਅਗਲੀ ਯੋਜਨਾਬੰਦੀ ਉਲੀਕੀ ਜਾਵੇਗੀ।

(For more news apart from MLA Kulwant Singh made review regarding changing face of Airport Road News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement