ਕੇਂਦਰ ਨੇ ‘ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ’ ‘ਤੇ ਲਗਾਈ ਪਾਬੰਦੀ
Published : Dec 28, 2018, 1:41 pm IST
Updated : Dec 28, 2018, 1:41 pm IST
SHARE ARTICLE
Ban on Khalistan Liberation Force
Ban on Khalistan Liberation Force

ਕੇਂਦਰ ਸਰਕਾਰ ਵਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ਼) ‘ਤੇ ਪਾਬੰਦੀ ਲਗਾ ਦਿਤੀ ਗਈ ਹੈ। ਬੁੱਧਵਾਰ ਨੂੰ ਕੇਂਦਰ ਗ੍ਰਹਿ ਮੰਤਰਾਲੇ...

ਚੰਡੀਗੜ੍ਹ (ਸਸਸ) : ਕੇਂਦਰ ਸਰਕਾਰ ਵਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ਼) ‘ਤੇ ਪਾਬੰਦੀ ਲਗਾ ਦਿਤੀ ਗਈ ਹੈ। ਬੁੱਧਵਾਰ ਨੂੰ ਕੇਂਦਰ ਗ੍ਰਹਿ ਮੰਤਰਾਲੇ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਵਿਚ ਮੰਤਰਾਲੇ ਨੇ ਕਿਹਾ ਹੈ ਕਿ ਕੇ.ਐਲ.ਐਫ਼. ‘ਤੇ ਇਹ ਪਾਬੰਦੀ ਗ਼ੈਰ ਕਾਨੂੰਨੀ ਗਤੀਵਿਧੀਆਂ  ਐਕਟ ਦੇ ਤਹਿਤ ਲਗਾਈ ਗਈ ਹੈ। ਇਸ ਐਕਟ ਦੇ ਤਹਿਤ ਪਾਬੰਦੀ ਲਗਾਏ ਗਏ ਕੇ.ਐਲ.ਐਫ਼. ਦਾ ਨਾਮ 40ਵੇਂ ਨੰਬਰ ‘ਤੇ ਹੈ।

ਪੰਜਾਬ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਸ ਸੰਗਠਨ ‘ਤੇ ਪਹਿਲੀ ਵਾਰ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬੱਬਰ ਖਾਲਸਾ ਇੰਟਰਨੈਸ਼ਨਲ, ਖ਼ਾਲਿਸਤਾਨ ਕਮਾਂਡੋ ਫੋਰਸ, ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਜਿਹੇ ਸੰਗਠਨਾਂ ਉਤੇ ਵੀ ਪਾਬੰਦੀ ਲਗਾਈ ਜਾ ਚੁੱਕੀ ਹੈ। 

ਧਿਆਨ ਯੋਗ ਹੈ ਕਿ ਗ੍ਰਹਿ ਮੰਤਰਾਲੇ ਨੇ ਪੰਜਾਬ ਵਿਚ ਪਿਛਲੇ ਕੁਝ ਸਾਲਾਂ ਵਿਚ ਹੋਈਆਂ ਅਤਿਵਾਦੀ ਘਟਨਾਵਾਂ ਦੀ ਜਾਂਚ ਤੋਂ ਬਾਅਦ ਕੇ.ਐਲ.ਐਫ਼. ‘ਤੇ ਇਨ੍ਹਾਂ ਘਟਨਾਵਾਂ ਵਿਚ ਸ਼ਾਮਲ ਹੋਣ ਦੀ ਦੇ ਸਬੰਧ ਵਿਚ ਪਾਬੰਦੀ ਲਗਾਈ ਹੈ। ਇਹ ਸੰਗਠਨ 1986 ਵਿਚ ਪੰਜਾਬ ਨੂੰ ਇਕ ਵੱਖਰਾ ਰਾਸ਼ਟਰ ਖ਼ਾਲਿਸਤਾਨ ਬਣਾਉਣ ਦੇ ਇਰਾਦੇ ਨਾਲ ਬਣਾਇਆ ਗਿਆ ਸੀ। ਦੱਸ ਦਈਏ ਕਿ ਕੇ.ਐਲ.ਐਫ਼. ਦਾ ਗਠਨ 1986 ਵਿਚ ਹੋਇਆ ਸੀ।

7 ਨਵੰਬਰ, 2014 ਨੂੰ 4 ਮੈਂਬਰਾਂ ਨੂੰ ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਕੇ.ਐਲ.ਐਫ਼ ਖ਼ਾਲਿਸਤਾਨ ਫ਼ੋਰਸ ਦੇ ਮਾਡਿਊਲ ਨੂੰ ਬੇਨਕਾਬ ਕੀਤਾ ਸੀ। ਇਸ ਤੋਂ ਇਲਾਵਾ ਕੇਂ.ਐਲ.ਐਫ਼ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਮਿੰਟੂ ਨੇ ਹੀ ਸਾਲ 2019 ਵਿਚ ਕੇ.ਐਲ.ਐਫ਼. ਨੂੰ ਫਿਰ ਜ਼ਿੰਦਾ ਕੀਤਾ ਸੀ। ਮਿੰਟੂ ਦੀ ਕੁਝ ਮਹੀਨੇ ਪਹਿਲਾਂ ਮੌਤ ਹੋ ਚੁੱਕੀ ਹੈ। ਐਨ.ਆਈ.ਏ. ਦੇ ਮੁਤਾਬਕ ਕੇ.ਐਲ.ਐਫ਼. ਨੂੰ ਯੂ.ਕੇ., ਯੂ.ਏ.ਈ. , ਪਾਕਿਸਤਾਨ ਅਤੇ ਆਸਟ੍ਰੇਲੀਆ ਆਦਿ ਤੋਂ ਫੰਡਿੰਗ ਹੁੰਦੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement