ਕਿਸਾਨੀ ਅੰਦੋਲਨ ਤੋਂ ਵਾਪਿਸ ਪਰਤਦੇ ਹੋਏ ਮਹਿਲਾ ਮਜ਼ਦੂਰ ਆਗੂ ਦੀ ਹੋਈ ਮੌਤ
Published : Dec 28, 2020, 11:52 am IST
Updated : Dec 28, 2020, 12:00 pm IST
SHARE ARTICLE
woman
woman

ਇੱਕ ਅਣਪਛਾਤੇ ਵਾਹਨ ਨੇ ਵਰਕਰ ਆਗੂ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ

ਮਾਨਸਾ- ਦਿੱਲੀ ਤੋਂ ਆਏ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੇ ਮਜ਼ਦੂਰ ਮੁਕਤੀ ਮੋਰਚੇ ਦੀ ਆਗੂ 70 ਸਾਲਾ ਮਲਕੀਤ ਕੌਰ ਦੀ ਫਤਿਆਬਾਦ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਸਨ ਤਾਂ ਇੱਕ ਅਣਪਛਾਤੇ ਵਾਹਨ ਨੇ ਵਰਕਰ ਆਗੂ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਹਿਲਾ ਨੇ ਕਿਸਾਨ ਅੰਦੋਲਨ ਵਿਚ ਲਗਾਤਾਰ ਸ਼ਮੂਲੀਅਤ ਕੀਤੀ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ  ਦਿੱਲੀ ਧਰਨੇ ਤੋਂ ਵਾਪਸ ਪਰਤਦੇ ਸਮੇਂ ਫ਼ਤਿਆਬਾਦ ਵਿਖੇ ਲੰਗਰ ਛਕਣ ਲੱਗਿਆਂ ਕਾਰ ਦੀ ਫੇਟ ਵੱਜਣ ਕਾਰਨ ਮਹਿਲਾ ਮਜ਼ਦੂਰ ਆਗੂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਤੋਂ ਮ੍ਰਿਤਕਾ ਆਗੂ ਦੀ ਪਹਿਚਾਣ 72 ਸਾਲਾ ਮਲਕੀਤ ਕੌਰ ਦੇ ਰੂਪ 'ਚ ਹੋਈ ਹੈ ਅਤੇ ਉਹ ਮਾਨਸਾ ਦੀ ਰਹਿਣ ਵਾਲੀ ਸੀ। ਉਸ ਦੇ ਪਰਿਵਾਰ 'ਚ ਦੋ ਬੇਟੀਆਂ ਅਤੇ ਇਕ ਬੇਟਾ ਸੀ। ਜਿਕਰਯੋਗ ਹੈ ਕਿ ਦਿੱਲੀ ਅੰਦੋਲਨ ਦੌਰਾਨ ਹੁਣ ਤੱਕ 42 ਦੇ ਕਰੀਬ ਕਿਸਾਨਾਂ ਦੀ ਮੌਤਾਂ ਹੋ ਚੁੱਕਿਆ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement