ਸੀਸੀਆਈ ਵਲੋਂ ਪੰਜਾਬੀ ਕਿਸਾਨਾਂ ਨੂੰ ਝਟਕਾ, ਹਰਸਿਮਰਤ ਬਾਦਲ ਨੇ ਕੀਤਾ ਵੱਡਾ ਦਾਅਵਾ
Published : Dec 28, 2020, 1:12 pm IST
Updated : Dec 28, 2020, 1:12 pm IST
SHARE ARTICLE
Harsimrat Badal
Harsimrat Badal

ਰੋਜ਼ਾਨਾ ਸਿਰਫ਼ 12,500 ਕੁਇੰਟਲ ਕਪਾਹ ਦੀ ਖ਼ਰੀਦ ਕਾਰਨ ਹੁਣ ਕਿਸਾਨਾਂ ਨੂੰ ਵਪਾਰੀਆਂ ਦੇ ਭਰੋਸੇ ਛੱਡ ਦਿੱਤਾ ਗਿਆ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਤੇਜ ਹੁੰਦਾ ਨਜ਼ਰ ਆ ਰਿਹਾ ਹੈ। ਖੇਤੀ ਕਾਨੂੰਨਾਂ ਦੇ ਬਾਰੇ ਕਿਸਾਨਾਂ ਦੇ ਸ਼ੱਕ ਸਹੀ ਹੁੰਦੇ ਨਜ਼ਰ ਆ ਰਹੇ ਹਨ। ਇਸ ਵਿਚਾਲੇ ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਦਲ ਦੇ ਆਗੂ ਹਰਸਿਮਰਤ ਬਾਦਲ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ‘ਭਾਰਤੀ ਕਪਾਹ ਨਿਗਮ’ ਵੱਲੋਂ ਰੋਜ਼ਾਨਾ ਕਪਾਹ ਦੀ ਖ਼ਰੀਦ ਲਿਮਟ ਤੈਅ ਕਰਨ ਤੋਂ ਬਾਅਦ ਪੰਜਾਬ ਵਿੱਚ ਕਪਾਹ ਦੀ ਖ਼ਰੀਦ ’ਚ ਚਾਰ ਗੁਣਾ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਅਜਿਹਾ ਖ਼ਦਸ਼ਾ ਪਹਿਲਾਂ ਤੋਂ ਹੀ ਸੀ।

Field

ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੀਸੀਆਈ ਦੀਆਂ ਕਾਰਵਾਈਆਂ ਉੱਤੇ ਧਿਆਨ ਦੇਣ ਲਈ ਆਖਦਿਆਂ ਕਿਹਾ, " ਭਾਵੇਂ ਤੁਸੀਂ ਐਮਐਸਪੀ ਬਾਰੇ ਵਾਰ-ਵਾਰ ਬਿਆਨ ਦਿੱਤਾ ਹੋਵੇ ਪਰ ਐਮਐਸਪੀ ਵਿੱਚ ਯਕੀਨੀ ਸਰਕਾਰੀ ਖ਼ਰੀਦ ਬਾਰੇ ਕੁਝ ਵੀ ਦੱਸਣ ਵਿੱਚ ਤੁਹਾਡੀ ਅਸਮਰੱਥਾ ਦੇ ਚੱਲਦਿਆਂ ਸਰਕਾਰੀ ਵਿਭਾਗਾਂ ਉੱਤੇ ਇਸ ਦਾ ਉਲਟ ਅਸਰ ਪੈ ਰਿਹਾ ਹੈ। 

Harsimrat Kaur Badal

ਉਨ੍ਹਾਂ ਨੇ ਅੱਗੇ ਕਿਹਾ ਕਿ ਰੋਜ਼ਾਨਾ ਸਿਰਫ਼ 12,500 ਕੁਇੰਟਲ ਕਪਾਹ ਦੀ ਖ਼ਰੀਦ ਕਾਰਨ ਹੁਣ ਕਿਸਾਨਾਂ ਨੂੰ ਵਪਾਰੀਆਂ ਦੇ ਭਰੋਸੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰੀ ਨਿਗਮ ਅਜਿਹਾ ਕਰ ਸਕਦਾ ਹੈ, ਤਾਂ ਕਿਸਾਨ ਵਪਾਰੀਆਂ ਤੋਂ ਕੀ ਆਸ ਰੱਖ ਸਕਦੇ ਹਾਂ।  ਹਰਸਿਮਰਤ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਇੱਕ ਅਜਿਹਾ ਕਾਨੂੰਨ ਲੈ ਕੇ ਆਉਣ, ਜਿਸ ਵਿੱਚ ਵਪਾਰੀ ਕਿਸੇ ਵੀ ਹਾਲਤ ਵਿੱਚ ਫ਼ਸਲ ਦੀ ਖ਼ਰੀਦ ਐਮਐਸਪੀ ਤੋਂ ਘੱਟ ਨਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਛੇਤੀ ਤੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਹੁਣ ਤੱਕ ਕਿਸਾਨ ਅੰਦੋਲਨ ਦੌਰਾਨ 50 ਲੋਕਾਂ ਦੀ ਜਾਨ ਜਾ ਚੁੱਕੀ ਹੈ।

Farmers in Field
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement