ਮ੍ਰਿਤਕ ਕਿਸਾਨ ਭੁਪਿੰਦਰ ਸਿੰਘ ਦੇ ਪਰਿਵਾਰ ਨੂੰ ਵਿਧਾਇਕ ਗਿਲਜ਼ੀਆਂ ਦੇਣਗੇ ਇਕ ਲੱਖ ਰੁਪਏ
Published : Dec 28, 2020, 3:55 pm IST
Updated : Dec 28, 2020, 3:55 pm IST
SHARE ARTICLE
bhupinder Singh
bhupinder Singh

ਬੀਤੇ ਕੁਝ ਦਿਨਾਂ ਤੋਂ ਸਿੰਘੂ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਭਾਗ ਲੈ ਰਿਹਾ ਸੀ ਕਿਸਾਨ ਭੁਪਿੰਦਰ ਸਿੰਘ

ਟਾਂਡਾ ਉੜਮੁੜ - ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ 'ਚ ਹਿੱਸਾ ਲੈਣ ਵਾਲੇ ਟਾਂਡਾ ਦੇ ਪਿੰਡ ਰੜਾ ਨਿਵਾਸੀ ਦੋਆਬਾ ਕਿਸਾਨ ਕਮੇਟੀ ਦੇ ਸਰਗਰਮ ਮੈਂਬਰ ਭੁਪਿੰਦਰ ਸਿੰਘ (43) ਪੁੱਤਰ ਮੋਹਨ ਸਿੰਘ ਦੀ ਸ਼ਨੀਵਾਰ ਨੂੰ ਮੌਤ ਹੋ ਗਈ ਸੀ। ਐਤਾਵਰ ਨੂੰ ਭੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਇਸ ਮੌਕੇ ਪਿੰਡ ਅਤੇ ਇਲਾਕਾ ਵਾਸੀਆਂ ਦੇ ਨਾਲ-ਨਾਲ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ, ਅਮਰਜੀਤ ਸਿੰਘ ਸੰਧੂ, ਲਖਵਿੰਦਰ ਸਿੰਘ ਲੱਖੀ ਅਤੇ ਹੋਰ ਆਗੂ ਮੌਜੂਦ ਸਨ। ਇਸ ਦੌਰਾਨ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪਰਿਵਾਰ ਦੀ ਮਦਦ ਲਈ ਆਪਣੇ ਨਿੱਜੀ ਫ਼ੰਡ ’ਚੋਂ ਇਕ ਲੱਖ ਰੁਪਏ ਦੇਣ ਦੀ ਗੱਲ ਆਖੀ।

ਇਸ ਮੌਕੇ ਭੁਪਿੰਦਰ ਸਿੰਘ ਬੀਤੇ ਕੁਝ ਦਿਨਾਂ ਤੋਂ ਸਿੰਘੂ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਭਾਗ ਲੈ ਰਿਹਾ ਸੀ। ਬੀਤੀ ਸ਼ਾਮ ਜੱਥੇ ਨਾਲ ਵਾਪਸ ਆਉਂਦੇ ਸਮੇਂ ਉਸ ਦੀ ਹਾਲਤ ਅਚਾਨਕ ਵਿਗੜ ਗਈ ਤੇ ਬਾਅਦ ’ਚ ਉਸ ਦੀ ਮੌਤ ਹੋ ਗਈ ਸੀ। ਭੁਪਿੰਦਰ ਸਿੰਘ ਸੰਘਰਸ਼ ਕਰ ਰਹੀ ਦੋਆਬਾ ਕਿਸਾਨ ਕਮੇਟੀ ਦਾ ਸਰਗਰਮ ਮੈਂਬਰ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement