ਕਾਲਜ ਵਿਚ ਪ੍ਰੀਖਿਆ ਦੇਣ ਗਈ ਵਿਦਿਆਰਥਣ ਲਾਪਤਾ, ਮਾਪਿਆਂ ਨੇ ਨੌਜਵਾਨ ’ਤੇ ਲਗਾਏ ਇਲਜ਼ਾਮ
Published : Dec 28, 2022, 5:11 pm IST
Updated : Dec 28, 2022, 5:11 pm IST
SHARE ARTICLE
Girl Student Missing In Kapurthala
Girl Student Missing In Kapurthala

ਪਰਿਵਾਰ ਨੇ ਨੌਜਵਾਨ 'ਤੇ ਵਿਦਿਆਰਥਣ ਨੂੰ ਲੁਕਾਉਣ ਦਾ ਇਲਜ਼ਾਮ ਲਗਾਇਆ ਹੈ, ਪੁਲਿਸ ਦੋਵਾਂ ਦੀ ਭਾਲ ਕਰ ਰਹੀ ਹੈ।



ਕਪੂਰਥਲਾ:  ਸ਼ਹਿਰ ਦੇ ਇਕ ਕਾਲਜ ਵਿਚ ਬੀਏ ਦੂਜੇ ਸਾਲ ਦੀ ਵਿਦਿਆਰਥਣ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵਿਦਿਆਰਥਣ ਪ੍ਰੀਖਿਆ ਦੇਣ ਲਈ ਕਾਲਜ ਆਈ ਸੀ ਪਰ ਨਾ ਤਾਂ ਉਸ ਨੇ ਪ੍ਰੀਖਿਆ ਦਿੱਤੀ ਅਤੇ ਨਾ ਹੀ ਘਰ ਵਾਪਸ ਪਰਤੀ। ਵਿਦਿਆਰਥਣ ਦੇ ਮਾਤਾ-ਪਿਤਾ ਦੀ ਸ਼ਿਕਾਇਤ 'ਤੇ ਸਿਟੀ ਥਾਣੇ 'ਚ ਇਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪਰਿਵਾਰ ਨੇ ਨੌਜਵਾਨ 'ਤੇ ਵਿਦਿਆਰਥਣ ਨੂੰ ਲੁਕਾਉਣ ਦਾ ਇਲਜ਼ਾਮ ਲਗਾਇਆ ਹੈ, ਪੁਲਿਸ ਦੋਵਾਂ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ: ਸਾਲਿਡ ਵੇਸਟ ਮੈਨੇਜਮੈਂਟ ਨਿਯਮਾਂ ਦੀ ਪਾਲਣਾ ਨਾ ਕਰਨ ਦਾ ਮਾਮਲਾ: PGI ਅਤੇ GMCH-32 ਨੂੰ ਨੋਟਿਸ ਜਾਰੀ  

ਅੰਮ੍ਰਿਤਸਰ ਦੇ ਪਿੰਡ ਦੁਗਲੀ ਕਲਾਂ ਦੀ ਰਹਿਣ ਵਾਲੀ ਇਕ ਔਰਤ ਨੇ ਥਾਣਾ ਸਿਟੀ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਲੜਕੀ ਕਪੂਰਥਲਾ ਵਿਚ ਆਪਣੀ ਮਾਸੀ ਕੋਲ ਰਹਿੰਦੀ ਹੈ ਅਤੇ ਕਪੂਰਥਲਾ ਵਿਚ ਹੀ ਇਕ ਕਾਲਜ ਵਿੱਚ ਪੜ੍ਹਦੀ ਹੈ। 22 ਦਸੰਬਰ ਦੀ ਸਵੇਰ ਨੂੰ ਉਹ ਆਪਣੀ ਮਾਸੀ ਦੇ ਘਰ ਕੰਮ ਕਰਦੀ ਲੜਕੀ ਨਾਲ ਪੇਪਰ ਦੇਣ ਲਈ ਕਾਲਜ ਗਈ ਸੀ ਪਰ ਘਰ ਨਹੀਂ ਪਰਤੀ।

ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦੇ ਮਾਤਾ ਦੀ ਜਲਦ ਸਿਹਤਯਾਬੀ ਲਈ ਰਾਹੁਲ ਗਾਂਧੀ ਨੇ ਕੀਤੀ ਕਾਮਨਾ, 'ਮਾਂ ਤੇ ਪੁੱਤਰ ਦਾ ਪਿਆਰ ਅਨਮੋਲ'

ਔਰਤ ਨੇ ਦੱਸਿਆ ਕਿ ਉਸ ਦੀ ਭੈਣ ਨੇ ਉਸ ਨੂੰ ਦੱਸਿਆ ਕਿ ਉਸ ਦੀ ਲੜਕੀ ਕਾਲਜ ਵਿਚ ਕਿਤੇ ਵੀ ਨਹੀਂ ਮਿਲ ਰਹੀ। ਕਈ ਥਾਵਾਂ ’ਤੇ ਭਾਲ ਕਰਨ ’ਤੇ ਵੀ ਉਸ ਦਾ ਪਤਾ ਨਹੀਂ ਲੱਗ ਸਕਿਆ। ਇਸ ਤੋਂ ਬਾਅਦ ਉਸ ਨੇ ਥਾਣਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ। ਔਰਤ ਨੇ ਪਿੰਡ ਬਹੂਈ ਦੇ ਨੌਜਵਾਨ ਰੋਹਿਤ 'ਤੇ ਆਪਣੀ ਧੀ ਨੂੰ ਕਿਤੇ ਲੁਕਾ ਕੇ ਰੱਖਣ ਦਾ ਇਲਜ਼ਾਮ ਲਗਾਇਆ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਸਿਲੰਡਰ ਨੂੰ ਲੱਗੀ ਅੱਗ: 5 ਦੀ ਹਾਲਤ ਗੰਭੀਰ, ਹਸਪਤਾਲ ਵਿਚ ਭਰਤੀ

ਦੂਜੇ ਪਾਸੇ ਕਾਲਜ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਕਾਲਜ ਦੇ ਸੀ.ਸੀ.ਟੀ.ਵੀ. ਫੁਟੇਜ ਅਨੁਸਾਰ ਵਿਦਿਆਰਥਣ ਸਵੇਰੇ 8 ਵਜੇ ਕਾਲਜ ਆਈ ਸੀ ਅਤੇ 8:30 ਵਜੇ ਬਿਨਾਂ ਪੇਪਰ ਦਿੱਤੇ ਹੀ ਵਾਪਸ ਚਲੀ ਗਈ ਸੀ। ਸਿਟੀ ਪੁਲਿਸ ਸਟੇਸ਼ਨ ਦੇ ਜਾਂਚ ਅਧਿਕਾਰੀ ਈਸ਼ਰੂ ਪ੍ਰਸਾਦ ਅਨੁਸਾਰ ਔਰਤ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਨੌਜਵਾਨ ਖ਼ਿਲਾਫ਼ ਧਾਰਾ 346 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement