ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਵਿਚਾਰ ਚਰਚਾ
Published : Dec 28, 2022, 4:47 pm IST
Updated : Dec 28, 2022, 4:47 pm IST
SHARE ARTICLE
 The Speaker of the Punjab Vidhan Sabha held a discussion with the Speaker of the Telangana Vidhan Sabha
The Speaker of the Punjab Vidhan Sabha held a discussion with the Speaker of the Telangana Vidhan Sabha

ਇਸ ਮੌਕੇ ਕਈ  ਵਿਧਾਇਕ ਵੀ ਹਾਜ਼ਰ ਸਨ।

ਚੰਡੀਗੜ੍ਹ -  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਪੋਚਾਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ।
ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੇ ਗਏ ਸੱਦੇ ’ਤੇ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਪਹੁੰਚ ਕੇ ਓਥੋਂ ਦੇ ਸਪੀਕਰ ਸ੍ਰੀ ਰੈਡੀ ਨਾਲ ਮਿਲਣੀ ਕੀਤੀ। ਇਸ ਮੌਕੇ ਕਈ  ਵਿਧਾਇਕ ਵੀ ਹਾਜ਼ਰ ਸਨ।

ਪੰਜਾਬ ਵਿਙਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਗਿਆਨ ਦੇ ਅਦਾਨ ਪ੍ਰਦਾਨ ਸਬੰਧੀ ਮੀਟਿੰਗ ਸੀ ਜਿਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨਕ ਕੰਮਕਾਜ ਦੇ ਨਾਲ ਨਾਲ ਖੇੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਚਾਰ ਚਰਚਾ ਦੌਰਾਨ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਇਸ ਦੌਰਾਨ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement