Faridkot News : ਫ਼ਰੀਦਕੋਟ 'ਚ ਮੀਂਹ ਦਾ ਕਹਿਰ, ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਗੰਭੀਰ ਜ਼ਖ਼ਮੀ
Published : Dec 28, 2024, 1:53 pm IST
Updated : Dec 28, 2024, 1:53 pm IST
SHARE ARTICLE
Faridkot House Roof Collapse Latest News in Punjabi
Faridkot House Roof Collapse Latest News in Punjabi

24 ਘੰਟਿਆਂ ’ਚ ਮਕਾਨ ਦੀ ਛੱਤ ਡਿੱਗਣ ਦੀਆਂ ਦੋ ਘਟਨਾਵਾਂ ਆਈਆਂ ਸਾਹਮਣੇ

Faridkot House Roof Collapse Latest News in Punjabi : ਫ਼ਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਵਿਚ ਸ਼ੁਕਰਵਾਰ ਦੇਰ ਸ਼ਾਮ ਮੀਂਹ ਕਾਰਨ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਤੇ ਇੱਥੋਂ ਉਨ੍ਹਾਂ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਮੈਡੀਕਲ ਕਾਲਜ ਹਸਪਤਾਲ, ਫ਼ਰੀਦਕੋਟ ਲਈ ਰੈਫ਼ਰ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਾਂ-ਪੁੱਤ ਮਲਬੇ ਹੇਠਾਂ ਦਬਣ ਨਾਲ ਗੰਭੀਰ ਜ਼ਖ਼ਮੀ :

ਜਾਣਕਾਰੀ ਅਨੁਸਾਰ ਸ਼ੁਕਰਵਾਰ ਦੇਰ ਸ਼ਾਮ ਪਏ ਮੀਂਹ ਕਾਰਨ ਜੈਤੋ ਦੇ ਕੋਠੇ ਦਿਹਾਤੀ ਇਲਾਕੇ 'ਚ ਇਕ ਘਰ ਦੇ ਕਮਰੇ ਦੀ ਛੱਤ ਡਿੱਗ ਗਈ ਅਤੇ ਕਮਰੇ 'ਚ ਬੈਠੇ ਮਾਂ-ਪੁੱਤ ਮਲਬੇ ਹੇਠਾਂ ਦਬ ਗਏ। ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਚੜ੍ਹਦੀ ਕਲਾ ਵੈਲਫ਼ੇਅਰ ਸੇਵਾ ਸੁਸਾਇਟੀ ਦੇ ਪ੍ਰਧਾਨ ਮੀਤ ਸਿੰਘ ਮੀਤਾ ਅਪਣੇ ਸਾਥੀਆਂ ਸਮੇਤ ਐਂਬੂਲੈਂਸ ਵਿਚ ਮੌਕੇ ’ਤੇ ਪੁੱਜੇ ਅਤੇ ਮਾਂ-ਪੁੱਤ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਹਸਪਤਾਲ ਵਿਚ ਦਾਖ਼ਲ ਕਰਵਾਇਆ। ਇਲਾਜ ਲਈ ਜ਼ਖ਼ਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ’ਚ ਮੁਢਲੀ ਸਹਾਇਤਾ ਲਈ ਲਿਜਾਇਆ ਗਿਆ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਲਈ ਰੈਫ਼ਰ ਕਰ ਦਿਤਾ ਗਿਆ।

ਦੂਜੀ ਘਟਨਾ ’ਚ 75 ਸਾਲਾ ਬਜ਼ੁਰਗ ਜ਼ਖ਼ਮੀ:

ਦੂਜੇ ਪਾਸੇ ਕੋਟਕਪੂਰਾ ਸ਼ਹਿਰ ਦੇ ਮੁਹੱਲਾ ਹਰਨਾਮਪੁਰਾ ਵਿਚ ਸਨਿਚਰਵਾਰ ਸਵੇਰੇ ਘਰ ਦੀ ਛੱਤ ਡਿੱਗਣ ਨਾਲ ਇਕ 75 ਸਾਲਾ ਬਜ਼ੁਰਗ ਜ਼ਖ਼ਮੀ ਹੋ ਗਿਆ। ਜ਼ਖ਼ਮੀ ਬਜ਼ੁਰਗ ਕਰਤਾਰ ਸਿੰਘ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਰੈਫ਼ਰ ਕਰ ਦਿਤਾ ਗਿਆ।

(For more Punjabi news apart from Faridkot House Roof Collapse Latest News in Punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement