Jalandhar Accident News : ਵੱਡੀ ਖ਼ਬਰ: ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਭਿਆਨਕ ਟੱਕਰ,ਐਂਬੂਲੈਂਸ ਡਰਾਈਵਰ ਦੀ ਹੋਈ ਮੌਤ

By : BALJINDERK

Published : Dec 28, 2024, 2:51 pm IST
Updated : Dec 28, 2024, 2:51 pm IST
SHARE ARTICLE
ਹਾਦਸੇ ਦੌਰਾਨ ਨੁਕਸਾਨੀ ਗਈ ਐਂਬੂਲੈਂਸ ਅਤੇ ਮ੍ਰਿਤਕ ਰਮਨੀਕ ਸਿੰਘ ਦੀ ਫਾਈਲ ਫੋਟੋ
ਹਾਦਸੇ ਦੌਰਾਨ ਨੁਕਸਾਨੀ ਗਈ ਐਂਬੂਲੈਂਸ ਅਤੇ ਮ੍ਰਿਤਕ ਰਮਨੀਕ ਸਿੰਘ ਦੀ ਫਾਈਲ ਫੋਟੋ

Jalandhar Accident News :ਇਲਾਜ ਲਈ ਜਲੰਧਰ ਲਿਜਾਂਦਾ ਜਾ ਰਿਹਾ ਮਰੀਜ਼ ਵੀ ਗੰਭੀਰ ਜ਼ਖ਼ਮੀ

Jalandhar Accident News in Punjabi : ਜਲੰਧਰ ਵਿਖੇ ਚੁਗਿੱਟੀ ਫ਼ਲਾਈਓਵਰ ਨੇੜੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ’ਚ ਟਰਾਲੇ ਨੇ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ’ਚ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਐਂਬੂਲੈਂਸ ਚਾਲਕ ਦੀ ਮੌਤ ਮੌਕੇ ’ਤੇ ਹੀ ਮੌਤ ਹੋ ਗਈ ਹੈ। ਉਥੇ ਹੀ ਇਲਾਜ ਲਈ ਜਲੰਧਰ ਲਿਆਂਦਾ ਜਾ ਰਿਹਾ ਮਰੀਜ਼ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਮਰੀਜ਼ ਨੂੰ ਤੁਰੰਤ ਇਕ ਹੋਰ ਐਂਬੂਲੈਂਸ ਤੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।  

ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਇਕ ਐਂਬੂਲੈਂਸ ਜਲੰਧਰ ਵੱਲੋਂ ਮਰੀਜ਼ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਟਰਾਲੇ ਨੇ ਪਿੱਛੇ ਤੋਂ ਐਂਬੂਲੈਂਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟਰਾਲੇ ਦੀ ਟੱਕਰ ਮਗਰੋਂ ਐਂਬੂਲੈਂਸ ਕੰਟਰੋਲ ਹੋ ਕੇ ਪਲਟ ਗਈ। ਹਾਦਸੇ ਵਿਚ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਐਂਬੂਲੈਂਸ ਵਿਚ ਸਵਾਰ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੇ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ। ਐਂਬੂਲੈਂਸ ਨੂੰ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਖੜ੍ਹਾ ਕਰਕੇ ਆਵਾਜਾਈ ਨੂੰ ਚਾਲੂ ਕੀਤਾ ਗਿਆ। 

(For more news apart from Terrible collision ambulance carrying patient with trolley, ambulance driver died News in Punjabi, stay tuned to Rozana Spokesman)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement