ਪੰਜਾਬ ਮੰਤਰੀ ਮੰਡਲ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਸਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਪ੍ਰਵਾਨਗੀ
Published : Jan 29, 2019, 6:05 pm IST
Updated : Jan 29, 2019, 6:05 pm IST
SHARE ARTICLE
Punjab Cabinet Meeting
Punjab Cabinet Meeting

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਭੌਂ ਅਤੇ ਜਲ ਸੰਭਾਲ ਵਿਭਾਗ ਵਲੋਂ ਸ਼ੁਰੂ ਕੀਤੇ ਕੰਮਾਂ ਲਈ ਸਾਲ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਭੌਂ ਅਤੇ ਜਲ ਸੰਭਾਲ ਵਿਭਾਗ ਵਲੋਂ ਸ਼ੁਰੂ ਕੀਤੇ ਕੰਮਾਂ ਲਈ ਸਾਲ 2015-16 ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਪ੍ਰਵਾਨਗੀ ਦੇ ਦਿਤੀ ਹੈ। ਮੰਤਰੀ ਮੰਡਲ ਨੇ ਸਾਲ 2015-16 ਤੇ 2016-17 ਦੀ ਡਾਇਰੈਕਟੋਰੇਟ ਆਫ਼ ਟਾਊਨ ਐਂਡ ਕੰਟਰੀ ਪਲਾਨਿੰਗ ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿਤੀ ਹੈ।

ਸਾਲ 2016-17 ਦੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਸਾਲ 2017-18 ਦੀ ਸਹਿਕਾਰਤਾ (ਆਡਿਟ) ਵਿਭਾਗ ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਵੀ ਮੰਤਰੀ ਮੰਡਲ ਨੇ ਪ੍ਰਵਾਨਗੀ ਦੇ ਦਿਤੀ ਹੈ। ਮਾਲ ਵਿਭਾਗ ਦੇ ਕੰਮਕਾਜ ਵਿਚ ਹੋਰ ਕੁਸ਼ਲਤਾ ਲਿਆਉਣ ਅਤੇ ਪਦਉਨਤੀਆਂ ਦੀ ਪ੍ਰਕਿਰਿਆ ਵਿਚ ਤੇਜ਼ੀ ਨਿਆਉਣ ਵਾਸਤੇ ਮੰਤਰੀ ਮੰਡਲ ਨੇ ਤਹਿਸੀਲਦਾਰ (ਗਰੁੱਪ ਬੀ) ਸੇਵਾ ਨਿਯਮਾਂ ਨੂੰ ਵੀ ਪ੍ਰਵਾਨਗੀ ਦੇ ਦਿਤੀ ਹੈ।

ਇਹ ਨਿਯਮ ਪ੍ਰਸੋਨਲ ਵਿਭਾਗ ਦੀਆਂ 20 ਜੁਲਾਈ, 2017 ਦੀਆਂ ਹਦਾਇਤਾਂ ਅਤੇ ਵਿੱਤ ਵਿਭਾਗ ਦੇ ਪੰਜਾਬ ਸਿਵਲ ਸਰਵਸਿਜ (ਰਿਵਾਇਜਡ ਪੇਅ) ਰੁਲਜ਼, 2009 ਦੇ ਹੁੰਗਾਰੇ ਵਿੱਚ ਤਿਆਰ ਕੀਤੇ ਗਏ ਹਨ, ਜਿਨ੍ਹਾਂ ਦੇ ਹੇਠ ਮਿਤੀ 27-05-2009 ਦੇ ਨੋਟੀਫਿਕੇਸ਼ਨ ਨਾਲ ਪੰਜਵੇ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ 'ਤੇ ਤਨਖਾਹ ਸਕੇਲ ਸੋਧੇ ਗਏ ਹਨ। ਪੰਜਾਬ ਮੰਤਰੀ ਮੰਡਲ ਨੇ ਮੁੱਖ ਮੰਤਰੀ ਸੁਰੱਖਿਆ ਵਿਚ ਸੇਵਾਮੁਕਤ ਪੁਲਸ ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਡਿਪਟੀ ਐਸ ਪੀ ਦੇ ਬਰਾਬਰ ਦੇ ਰੈਂਕ ਵਿਚ ਇਕ ਸਾਲ ਲਈ ਮੁੜ ਨਿਯੁਕਤੀ ਦੀ ਪ੍ਰਵਾਨਗੀ ਦੇ ਦਿਤੀ ਹੈ।

ਇਹ ਪ੍ਰਵਾਨਗੀ 1 ਮਾਰਚ, 2018 ਤੋਂ 28 ਫਰਵਰੀ, 2019 ਤੱਕ ਠੇਕੇ ਆਧਾਰ 'ਤੇ ਉਹੀ ਸ਼ਰਤਾਂ ਅਤੇ ਨਿਯਮਾਂ 'ਤੇ ਆਧਾਰਿਤ ਦਿਤੀ ਗਈ ਹੈ। ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਮੁੜ ਨਿਯੁਕਤੀ ਉਸ ਦੇ ਸ਼ਾਨਦਾਰ ਸਰਵਿਸ ਰਿਕਾਰਡ ਨੂੰ ਵੇਖਦੇ ਹੋਏ ਕੀਤੀ ਗਈ ਹੈ। ਉਹ ਅਕਤੂਬਰ, 2011 ਤੋਂ ਮੁੱਖ ਮੰਤਰੀ ਸੁਰੱਖਿਆ ਵਿਚ ਤਾਇਨਾਤ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement