ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ, ਪੰਜਾਬ ਦੇ ਇਹਨਾਂ ਹਿੱਸਿਆਂ ਚ’ ਅੱਜ ਵੀ ਆ ਰਿਹਾ ਹੈ ਮੀਂਹ!
Published : Jan 29, 2020, 10:49 am IST
Updated : Jan 29, 2020, 10:49 am IST
SHARE ARTICLE
Weather in Punjab rain
Weather in Punjab rain

ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ...

ਜਲੰਧਰ: ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ 29 ਜਨਵਰੀ ਨੂੰ ਵੀ ਬਾਰਸ਼ ਦਾ ਦੌਰ ਜਾਰੀ ਰਹਿ ਸਕਦਾ ਹੈ। ਇਸ ਦੇ ਨਾਲ ਹੀ 31 ਜਨਵਰੀ ਤੱਕ ਰਾਜ ਭਰ ਦੇ ਲੋਕਾਂ ਨੂੰ ਸਵੇਰ ਅਤੇ ਦੇਰ ਰਾਤ ਸਮੇਂ ਸੰਘਣੇ ਕੋਹਰੇ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਸੰਭਾਵਨਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਮੌਸਮ ਵਿਭਾਗ ਵੱਲੋਂ ਮੌਸਮ ਦੇ ਮਿਜ਼ਾਜ ਸਬੰਧੀ ਜਾਰੀ ਕੀਤੇ ਗਏ ਵਿਸ਼ੇਸ਼ ਬੁਲੇਟਿਨ ਵਿਚ ਪ੍ਰਗਟ ਕੀਤੀ ਗਈ ਹੈ।

Rain Rain

ਮੌਸਮ ਮਾਹਰਾਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਮੈਦਾਨੀ ਇਲਾਕਿਆਂ ਵਿਚ ਵੱਧ ਤੋਂ ਵੱਧ ਤਾਪਮਾਨ 14 ਤੋਂ 19 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 5 ਤੋਂ 11 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਸਵੇਰ ਹਵਾ ਵਿਚ ਨਮੀ 80 ਤੋਂ 96 ਫੀਸਦੀ ਅਤੇ ਸ਼ਾਮ ਨੂੰ 60 ਤੋਂ 88 ਫੀਸਦੀ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ ਦੀ ਗੱਲ ਕਰੀਏ ਤਾਂ ਅੱਜ ਇਥੇ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 17.6 ਡਿਗਰੀ ਸੈਲਸੀਅਸ ਰਿਹਾ।

Rain Rain

ਸਵੇਰ ਸਮੇਂ ਹਵਾ ਵਿਚ ਨਮੀ 83 ਫੀਸਦੀ ਅਤੇ ਸ਼ਾਮ ਨੂੰ 68 ਫੀਸਦੀ ਰਹੀ, ਜਦੋਂਕਿ ਬਾਰਸ਼ 3.4 ਮਿਲੀਮੀਟਰ ਹੋਣ ਨਾਲ ਮੌਸਮ ਦਾ ਮਿਜ਼ਾਜ ਠੰਡ ਵਾਲਾ ਬਣ ਗਿਆ। ਮੌਸਮ ਮਾਹਰਾਂ ਨੇ ਕਿਸਾਨਾਂ ਨੂੰ ਇਹ ਵੀ ਨੇਕ ਸਲਾਹ ਦਿੱਤੀ ਹੈ ਕਿ ਉਹ ਕਣਕ ਸਮੇਤ ਹੋਰਨਾਂ ਫਸਲਾਂ ਨੂੰ ਪਾਣੀ ਦੇਣ ਜਾਂ ਫਿਰ ਕੀੜੇਮਾਰ ਦਵਾਈਆਂ ਦਾ ਸਪ੍ਰੇਅ ਕਰਨ ਤੋਂ ਪਹਿਲਾਂ ਜ਼ਰੂਰ ਖੇਤੀ ਮਾਹਰ ਨਾਲ ਤਾਲਮੇਲ ਕਰ ਲੈਣ।

Rain Rain

ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਮੰਗਲਵਾਰ ਸਵੇਰ ਤੋਂ ਹੀ ਦਰਮਿਆਨੀ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਠੰਡ ਨੇ ਦੁਬਾਰਾ ਜ਼ੋਰ ਫੜ੍ਹ ਲਿਆ ਹੈ, ਹਾਲਾਂਕਿ ਇਹ ਬਾਰਸ਼ ਹਾੜ੍ਹੀ ਦੀਆਂ ਫਸਲਾਂ, ਖਾਸ ਕਰਕੇ ਕਣਕ ਲਈ ਕਾਫੀ ਲਾਹੇਵੰਦ ਹੁੰਦੀ ਹੈ। ਮੀਂਹ ਪੈਣ ਦੇ ਨਾਲ-ਨਾਲ ਹਵਾ ਵੀ ਚੱਲ ਰਹੀ ਹੈ।

Rain Rain

ਚੰਡੀਗੜ੍ਹ ‘ਚ ਤਾਪਮਾਨ 12 ਡਿਗਰੀ ਸੈਲਸੀਅਸ, ਜਦੋਂ ਕਿ ਜਲੰਧਰ, ਅੰਮ੍ਰਿਤਸਰ ‘ਚ ਤਾਪਮਾਨ 11 ਡਿਗਰੀ ਸੈਲਸੀਅਸ ਸੀ ਅਤੇ ਉੱਥੇ ਵੀ ਮੀਂਹ ਪੈ ਰਿਹਾ ਸੀ। ਮੌਸਮ ਵਿਭਾਗ ਮੁਤਾਬਕ ਅਗਲੇ 1-2 ਦਿਨਾਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਂਦੇ ਰਹਿਣ ਦੀ ਸੰਭਾਵਨਾ ਹੈ ਪਰ ਇਹ ਮੀਂਹ ਰੁਕ-ਰੁਕ ਕੇ ਪੈ ਸਕਦਾ ਹੈ, ਜਿਸ ਕਾਰਨ ਠੰਡ ਦੀ ਮੁੜ ਵਾਪਸੀ ਵੀ ਹੋ ਸਕਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow  ਕਰੋ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement