ਮਹਿਬੂਬਾ ਮੁਫ਼ਤੀ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੁੜ ਕੀਤੀ ਮੰਗ
Published : Jan 29, 2021, 12:22 am IST
Updated : Jan 29, 2021, 12:22 am IST
SHARE ARTICLE
image
image

ਮਹਿਬੂਬਾ ਮੁਫ਼ਤੀ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੁੜ ਕੀਤੀ ਮੰਗ

ਜੰਮੂ, 28 ਜਨਵਰੀ: ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਮੁਖੀ ਮਹਿਬੂਬਾ ਮੁਫ਼ਤੀ ਨੇ ਵੀਰਵਾਰ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਤੁਰਤ ਵਾਪਸ ਲੈਣ ਦੀ ਮੁੜ ਮੰਗ ਕੀਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਨਾਲ ਬਿਨਾਂ ਵਿਚਾਰ ਵਟਾਂਦਰੇ ਦੇ ਬਣਾਇਆ ਗਿਆ ਹੈ | ਮੁਫ਼ਤੀ ਪਾਰਟੀ ਦੇ ਮਾਮਲਿਆਂ ਅਤੇ ਹੋਰ ਭਵਿੱਖ ਦੀਆਂ ਰਣਨੀਤੀਆਂ 'ਤੇ ਪੀ. ਡੀ. ਪੀ. ਦੇ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਲਈ ਜੰਮੂ ਪਹੁੰਚੀ ਸੀ | ਉਹ ਜੰਮੂ ਖੇਤਰ ਦੇ 7 ਦਿਨ ਦੇ ਦੌਰੇ 'ਤੇ ਹੈ | ਦਿੱਲੀ 'ਚ ਗਣਤੰਤਰ ਦਿਵਸ 'ਤੇੇ ਭੜਕੀ ਹਿੰਸਾ ਨਾਲ ਸਬੰਧਤ ਸਵਾਲ 'ਤੇ ਮੁਫ਼ਤੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੇਰਾ ਮੰਨਣਾ ਹੈ ਕਿ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ | ਮੁਫ਼ਤੀ ਨੇ ਕਿਹਾ ਕਿ ਲੱਗਦਾ ਹੈ ਕਿ ਕਿਸਾਨਾਂ ਨੂੰ ਬਦਨਾਮ ਕਰਨ ਲਈ 
ਸਾਜ਼ਸ਼ ਰਚੀ ਗਈ ਹੈ | ਗਣਤੰਤਰ ਦਿਵਸ ਸੰਵਿਧਾਨ ਦੇ ਉਤਸਵ ਦਾ ਦਿਨ ਹੈ | ਸਰਕਾਰ ਨੇ ਕਿਸਾਨਾਂ ਨੂੰ ਕਿਹਾ ਗਿਆ ਕਿ ਇਹ ਖੇਤੀ ਕਾਨੂੰਨ ਉਨ੍ਹਾਂ ਲਈ ਫਾਇਦੇਮੰਦ ਹਨ ਜਦਕਿ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹਨ | ਉਨ੍ਹਾਂ ਮੁਤਾਬਕ ਖੇਤੀ ਵੱਡੇ-ਵੱਡੇ ਕਾਰਪੋਰੇਟਾਂ ਦੇ ਹੱਥ 'ਚ ਚੱਲੀ ਜਾਵੇਗੀ ਅਤੇ ਉਹ ਉਨ੍ਹਾਂ ਦੀ ਰਹਿਮ 'ਤੇ ਨਿਰਭਰ ਹੋ ਜਾਣਗੇ | ਮੁਫ਼ਤੀ ਨੇ ਕਿਹਾ ਕਿ ਕਿਸਾਨਾਂ ਵਿਚ ਡਰ ਨੂੰ ਖ਼ਤਮ ਕਰਨ ਲਈ ਇਹ ਕਾਨੂੰਨ ਰੱਦ ਹੋਣੇ ਚਾਹੀਦੇ ਹਨ | (ਪੀਟੀਆਈ)
-----------------------imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement