ਤਰੱਕੀਆਂ ਮੌਕੇ ਬੈਕਲਾਗ ਭਰਨ ਨੂੰ ਪਹਿਲ ਦਿਤੀ ਜਾਵੇਗੀ : ਸਾਧੂ ਸਿੰਘ ਧਰਮਸੋਤ
Published : Jan 29, 2021, 1:21 am IST
Updated : Jan 29, 2021, 1:21 am IST
SHARE ARTICLE
image
image

ਤਰੱਕੀਆਂ ਮੌਕੇ ਬੈਕਲਾਗ ਭਰਨ ਨੂੰ ਪਹਿਲ ਦਿਤੀ ਜਾਵੇਗੀ : ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ, 28 ਜਨਵਰੀ (ਆਦਰਸ਼ਜੀਤ ਸਿੰਘ ਖੰਨਾ) : ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਨਾਲ ਪਾਲਣਾ ਕਰਨ ਦੀ ਹੁਕਮ ਦਿਤੇ ਹਨ। ਕੈਬਨਿਟ ਮੰਤਰੀ ਨੇ ਇਹ ਹਦਾਇਤਾਂ ਐਸ.ਸੀ., ਬੀ.ਸੀ. ਅਧਿਆਪਕ ਯੂਨੀਅਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਜਾਰੀ ਕੀਤੀਆਂ। ਧਰਮਸੋਤ ਨੇ ਕਿਹਾ ਕਿ ਯੂਨੀਅਨ ਦੇ ਮੈਂਬਰਾਂ ਵਲੋਂ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਵਿਭਾਗਾਂ ’ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਤਰੱਕੀ ਸਮੇਂ ਅਣਗਹਿਲੀ ਵਰਤੀ ਜਾ ਰਹੀ ਹੈ। ਉਨ੍ਹਾਂ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰਾਂ ਨੂੰ ਰੋਸਟਰ ਰਜਿਸਟਰ ਮੇਨਟੇਨ ਕਰਵਾਉਣ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਦਿਤੇ ਹਨ। ਕੈਬਨਿਟ ਮੰਤਰੀ ਧਰਮਸੋਤ ਨੇ ਕਿਹਾ ਕਿ ਤਰੱਕੀਆਂ ਦੌਰਾਨ ਬੈਕਲਾਗ ਭਰਨ ਨੂੰ ਵੀ ਪਹਿਲ ਦਿਤੀ ਜਾਵੇ ਤਾਂ ਜੋ ਸਬੰਧਤਾਂ ਦੇ ਬਣਦੇ ਹੱਕ ਉਨ੍ਹਾਂ ਨੂੰ ਦਿਤੇ ਜਾ ਸਕਣ। 
 ਉਨ੍ਹਾਂ ਵਿਭਾਗੀ ਜ਼ਿਲ੍ਹਾ ਅਧਿਕਾਰੀਆਂ ਨੂੰ ਸਬੰਧਤ ਜ਼ਿਲਿ੍ਹਆਂ ਦੇ ਵੱਖ-ਵੱਖ ਵਿਭਾਗਾਂ ਦੇ ਰੋਸਟਰ ਰਜਿਸਟਰ ਮੇਨਟੇਨ ਕਰਨ ਦੀ ਮਹੀਨਾਵਾਰ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇ, ਜਿਸ ਦੀ ਵਿਭਾਗ ਵਲੋਂ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਰੋਸਟਰ ਰਜਿਸਟਰ ਲਾਗੂ ਨਾ ਕਰਨ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਉਣ ’ਤੇ ਸਬੰਧਤ ਅਧਿਕਾਰੀ ਜਾਂ ਕਰਮਚਾਰੀ ਵਿਰੁਧ ਬਣਦੀ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। 
ਉਨ੍ਹਾਂ ਵਫ਼ਦ ਦੇ ਮੈਂਬਰਾਂ ਨੂੰ ਵੱਖ-ਵੱਖ ਜ਼ਿਲਿ੍ਹਆਂ ਦੇ ਰੋਸਟਰ ਰਜਿਸਟਰ ਨਿਯਮਾਂ ਦੀ ੳਲੰਘਣਾ ਦੇ ਮਾਮਲੇ ਉਨ੍ਹਾਂ ਦੇ ਧਿਆਨ ’ਚ ਲਿਆਉਣ ਲਈ ਵੀ ਕਿਹਾ। 
ਫੋਟੋ ਕੈਪਸ਼ਨ 28 ਜਨਵਰੀ ਏ ਐੱਸ ਖੰਨਾ 03
ਫਾਈਲ ਫੋਟੋ :ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement