ਪਿਤਾ ਦੇ ਭੋਗ ਸਮਾਗਮ 'ਚ ਸ਼ਾਮਲ ਹੋਣਗੇ ਬਲਵੰਤ ਰਾਜੋਆਣਾ, ਹਾਈ ਕੋਰਟ ਨੇ ਦਿਤੀ ਮਨਜ਼ੂਰੀ
Published : Jan 29, 2022, 12:08 am IST
Updated : Jan 29, 2022, 12:08 am IST
SHARE ARTICLE
image
image

ਪਿਤਾ ਦੇ ਭੋਗ ਸਮਾਗਮ 'ਚ ਸ਼ਾਮਲ ਹੋਣਗੇ ਬਲਵੰਤ ਰਾਜੋਆਣਾ, ਹਾਈ ਕੋਰਟ ਨੇ ਦਿਤੀ ਮਨਜ਼ੂਰੀ

ਕਰੜੀ ਸੁਰੱਖਿਆ ਹੇਠ ਜੇਲ ਤੋਂ ਬਾਹਰ ਲਿਜਾਇਆ ਜਾਵੇਗਾ


ਚੰਡੀਗੜ੍ਹ, 28 ਜਨਵਰੀ (ਪ.ਪ.) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ  ਅਪਣੇ ਪਿਤਾ ਦੇ ਭੋਗ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿਤੀ ਗਈ ਹੈ | ਰਾਜੋਆਣਾ ਵਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ | ਰਾਜੋਆਣਾ ਦੇ ਪਿਤਾ ਦੀ 22 ਜਨਵਰੀ ਨੂੰ  ਮੌਤ ਹੋ ਗਈ ਸੀ |
ਜਸਟਿਸ ਅਜੈ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੇ ਬੈਂਚ ਨੇ ਪੁਲਿਸ ਨੂੰ  ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ  31 ਜਨਵਰੀ ਨੂੰ  ਦੁਪਹਿਰ 1 ਤੋਂ 2 ਵਜੇ ਤਕ ਉਨ੍ਹਾਂ ਦੇ ਪਿਤਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਪੁਲਿਸ ਸੁਰੱਖਿਆ ਵਿਚ ਲੈ ਜਾਣ ਦੇ ਹੁਕਮ ਦਿਤੇ ਹਨ | ਇਸ ਹੁਕਮ ਨਾਲ ਹਾਈ ਕੋਰਟ ਨੇ ਰਾਜੋਆਣਾ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿਤਾ ਹੈ |
ਰਾਜੋਆਣਾ ਨੇ ਐਡਵੋਕੇਟ ਵਿਵੇਕ ਠਾਕੁਰ ਰਾਹੀਂ ਦਾਇਰ ਅਪਣੀ ਪਟੀਸ਼ਨ ਵਿਚ ਅਪਣੇ ਪਿਤਾ ਦੇ ਅੰਤਮ ਸਸਕਾਰ ਵਿਚ ਸ਼ਾਮਲ ਹੋਣ ਲਈ ਜੇਲ ਅਥਾਰਟੀ ਤੋਂ ਪੈਰੋਲ ਦੀ ਮੰਗ ਕੀਤੀ ਸੀ ਕਿਉਂਕਿ ਉਸ ਦੇ ਪਿਤਾ ਜਸਵੰਤ ਸਿੰਘ ਦੀ 22 ਜਨਵਰੀ ਨੂੰ  ਮੌਤ ਹੋ ਗਈ ਸੀ | ਪਰ ਜੇਲ ਪ੍ਰਸ਼ਾਸਨ ਨੇ ਉਸ ਦੀ ਮੰਗ ਨੂੰ  ਠੁਕਰਾ ਦਿਤਾ, ਜਿਸ ਕਾਰਨ ਰਾਜੋਆਣਾ ਨੇ ਹੁਣ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਅਪਣੇ ਪਿਤਾ ਦੇ ਅੰਤਮ ਸਸਕਾਰ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ | ਰਾਜੋਆਣਾ ਨੇ ਕਿਹਾ ਸੀ ਕਿ ਕਿਉਂਕਿ ਉਸ ਦੇ ਪਿਤਾ ਪਿਛਲੇ 26 ਸਾਲਾਂ ਤੋਂ ਜੇਲ ਵਿਚ ਲਗਾਤਾਰ ਉਨ੍ਹਾਂ ਨੂੰ  ਮਿਲਣ ਆਉਂਦੇ ਰਹੇ ਹਨ, ਇਸ ਲਈ ਹੁਣ ਉਨ੍ਹਾਂ ਨੂੰ  ਅਪਣੇ ਪਿਤਾ ਦੀਆਂ ਰਸਮਾਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ |
ਸ਼ੁਕਰਵਾਰ ਨੂੰ  ਸੁਣਵਾਈ ਦੌਰਾਨ ਥਾਣਾ ਸਦਰ ਲੁਧਿਆਣਾ ਦੇ ਐਸਐਚਓ ਨੇ ਹਾਈ ਕੋਰਟ ਨੂੰ  ਦਸਿਆ ਕਿ ਰਾਜੋਆਣਾ ਦੇ ਪਿਤਾ ਦੀ 22 ਜਨਵਰੀ ਨੂੰ  ਮੌਤ ਹੋ ਗਈ ਸੀ ਅਤੇ ਉਸ ਦੇ ਪਿਤਾ ਦਾ ਭੋਗ 31 ਜਨਵਰੀ ਨੂੰ  ਦੁਪਹਿਰ 1 ਤੋਂ 2 ਵਜੇ ਤਕ ਪੈ ਰਿਹਾ ਹੈ | ਇਸ ਸੂਚਨਾ ਤੋਂ ਬਾਅਦ ਹਾਈ ਕੋਰਟ ਨੇ ਰਾਜੋਆਣਾ ਨੂੰ  31 ਜਨਵਰੀ ਨੂੰ  ਦੁਪਹਿਰ 1 ਤੋਂ 2 ਵਜੇ ਤਕ ਅਪਣੇ ਪਿਤਾ ਦੇ ਭੋਗ 'ਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿਤੀ ਹੈ |
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗੱਸਤ 1995 ਨੂੰ  ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ਵਿਚ ਹਤਿਆ ਕਰ ਦਿਤੀ ਗਈ ਸੀ | ਇਸ ਕਤਲ ਕੇਸ ਵਿਚ ਸੀ.ਬੀ.ਆਈ 27 ਜੁਲਾਈ 2007 ਨੂੰ  ਅਦਾਲਤ ਨੇ ਰਾਜੋਆਣਾ ਨੂੰ  ਦੋਸ਼ੀ ਕਰਾਰ ਦੇ ਕੇ ਫ਼ਾਂਸੀ ਦੀ ਸਜ਼ਾ ਸੁਣਾਈ ਸੀ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement