ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

By : GAGANDEEP

Published : Jan 29, 2023, 3:47 pm IST
Updated : Jan 29, 2023, 3:47 pm IST
SHARE ARTICLE
photo
photo

ਨੌਜਵਾਨ ਤਿੰਨ ਸਾਲ ਪਹਿਲਾਂ ਗਿਆ ਸੀ ਇਟਲੀ

 

ਮਜੀਠਾ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।

ਇਹ ਵੀ ਪੜ੍ਹੋ: ਪਾਕਿਸਤਾਨ: ਮਹਿੰਗਾਈ ਨਾਲ ਜੂਝ ਰਹੇ ਲੋਕਾਂ ਲਈ ਇਕ ਹੋਰ ਵੱਡਾ ਝਟਕਾ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ

ਅਜਿਹਾ ਹੀ ਇਕ ਮਾਮਲਾ ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਤੋਂ ਸਾਹਮਣੇ ਆਇਆ ਹੈ। ਇਥੇ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕਵਰਮੀਤ ਸਿੰਘ ਸ਼ਾਹ ਪੁੱਤਰ ਰਮਿੰਦਰ ਸਿੰਘ ਸ਼ਾਹ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪਾਕਿਸਤਾਨ, ਰਿਕਟਰ ਸਕੇਲ 'ਤੇ ਮਾਪੀ ਗਈ 6.3 ਤੀਬਰਤਾ  

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਚੇਰੇ ਭਰਾ ਨਵਦੀਪ ਸਿੰਘ ਸ਼ਾਹ ਨੇ ਦੱਸਿਆ ਕਿ ਮ੍ਰਿਤਕ  ਤਿੰਨ ਸਾਲ ਪਹਿਲਾਂ ਇਟਲੀ ਗਿਆ ਸੀ ਫਿਰ ਕੁਝ ਸਮਾਂ ਪਹਿਲਾਂ ਵਿਦੇਸ਼ ਤੋ ਵਾਪਸ ਪਰਤ ਆਇਆ ਤੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਾ ਕਰਨ ਲੱਗ ਪਿਆ, ਜਿਸ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਅੱਜ ਸਵੇਰੇ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਇਕ ਭੈਣ ਤੇ ਮਾਤਾ ਪਿਤਾ ਛੱਡ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement