Bhana Sidhu News: ਭਾਨਾ ਸਿੱਧੂ ਵਿਰੁਧ ਇਕ ਹੋਰ ਮਾਮਲਾ ਦਰਜ; ਮੁਹਾਲੀ ਵਿਚ ਦਰਜ ਹੋਈ ਨਵੀਂ FIR
Published : Jan 29, 2024, 6:41 pm IST
Updated : Jan 29, 2024, 6:41 pm IST
SHARE ARTICLE
Another case registered against bhana sidhu
Another case registered against bhana sidhu

ਮੁਹਾਲੀ ਫੇਜ਼ ਇਕ ਥਾਣੇ ’ਚ ਧਾਰਾ 294, 387 ਅਤੇ 506 ਤਹਿਤ ਅਮਨ ਸਿੱਧੂ ਨੂੰ ਵੀ ਕੀਤਾ ਗਿਆ ਨਾਮਜ਼ਦ

Bhana Sidhu News: ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਭਾਨਾ ਸਿੱਧੂ ਵਿਰੁਧ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਭਾਨਾ ਸਿੱਧੂ ਅਤੇ ਅਮਨ ਸਿੱਧੂ ਨੂੰ ਮੁਹਾਲੀ ਦੇ ਥਾਣਾ ਫੇਜ਼ 1 ਵਿਚ ਮੁਕਦਮਾ ਨੰਬਰ 9/24 ’ਤੇ ਆਈਪੀਸੀ ਦੀ ਧਾਰਾ 294, 387, 506 ਤਹਿਤ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਚਲਦਿਆਂ ਉਸ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ।

ਅਦਾਲਤ ਨੇ ਭਾਨਾ ਸਿੱਧੂ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ ਹਨ। ਦਸਿਆ ਜਾ ਰਿਹਾ ਹੈ ਕਿ ਫੇਜ਼ 5 ਦੀ ਇਕ ਇਮੀਗ੍ਰੇਸ਼ਨ ਮਾਲਕ ਦੀ ਸ਼ਿਕਾਇਤ ਮਗਰੋਂ ਇਹ ਕਾਰਵਾਈ ਹੋਈ ਹੈ। ਤਿੰਨ ਦਿਨਾਂ ਤੋਂ ਪਟਿਆਲਾ ਸਦਰ ਪੁਲਿਸ ਕੋਲ ਰਿਮਾਂਡ 'ਤੇ ਚੱਲ ਰਹੇ ਭਾਨਾ ਸਿੱਧੂ ਨੂੰ ਅੱਜ ਸਵੇਰੇ ਪਟਿਆਲਾ ਦੀ ਮਾਨਯੋਗ ਅਦਾਲਤ ਨੇ ਨਿਆਂਇਕ ਹਿਰਾਸਤ ਪਟਿਆਲਾ ਜੇਲ ਵਿਚ ਭੇਜਣ ਦੇ ਹੁਕਮ ਦਿਤੇ ਹਨ। ਜੇਲ ਛੱਡਣ ਤੋਂ ਪਹਿਲਾਂ ਪਟਿਆਲਾ ਪੁਲਿਸ ਵਲੋਂ ਭਾਨਾ ਸਿੱਧੂ ਦਾ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ ਲੁਧਿਆਣਾ ਵਿਚ ਇਕ ਮਹਿਲਾ ਟਰੈਵਲ ਏਜੰਟ ਨੇ ਉਸ ਦੇ ਵਿਰੁਧ ਧਰਨਾ ਚੁੱਕਣ ਬਦਲੇ  10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਮਗਰੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ, ਹਾਲਾਂਕਿ ਬਾਅਦ ਵਿਚ ਭਾਨਾ ਸਿੱਧੂ ਨੂੰ ਇਸ ਮਾਮਲੇ ਵਿਚ ਜ਼ਮਾਨਤ ਮਿਲ ਗਈ। ਇਸ ਤੋਂ ਪਹਿਲਾਂ ਹੀ ਭਾਨਾ ਸਿੱਧੂ ਵਿਰੁਧ ਇਕ ਹੋਰ ਮਾਮਲਾ ਦਰਜ ਹੋ ਗਿਆ।

ਇਸ ਤੋਂ ਇਲਾਵਾ ਅਬੋਹਰ ਦੇ ਥਾਣਾ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਸੈਂਟਰ ਦੇ ਸੰਚਾਲਕ ਨੂੰ ਬਲੈਕਮੇਲ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਵੀ ਪੁਲਿਸ ਨੇ ਭਾਨਾ ਸਿੱਧੂ ਅਤੇ ਦੋ ਹੋਰਾਂ ਵਿਰੁਧ ਮਾਮਲਾ ਦਰਜ ਕੀਤਾ ਹੈ। ਉਧਰ ਬਰਨਾਲਾ ’ਚ ਭਾਨਾ ਸਿੱਧੂ ਦੇ ਪਿੰਡ ਕੋਟ-ਦੁਨਾ ’ਚ ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਦਾ ਇਕੱਠ ਹੋਇਆ। ਇਸ ਦੌਰਾਨ ਲੱਖਾ ਸਿਧਾਣਾ, ਜਗਦੀਪ ਰੰਧਾਵਾ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਪਰਮਿੰਦਰ ਸਿੰਘ ਝੋਟਾ ਅਤੇ ਹੋਰ ਕਈ ਲੋਕ ਸ਼ਾਮਲ ਹੋਏ। ਦੱਸ ਦੇਈਏ ਕਿ ਭਾਨਾ ਸਿੱਧੂ ਦੇ ਹੱਕ ’ਚ 29 ਜਨਵਰੀ ਨੂੰ ਵੱਡੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ।

 (For more Punjabi news apart from Another case registered against bhana sidhu, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement