Bhana Sidhu News: ਪਟਿਆਲਾ ਅਦਾਲਤ ਵਿਚ ਭਾਨਾ ਸਿੱਧੂ ਦੀ ਪੇਸ਼ੀ; ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
Published : Jan 29, 2024, 4:32 pm IST
Updated : Jan 29, 2024, 4:32 pm IST
SHARE ARTICLE
Patiala Court sent Bhana Sidhu to judicial custody for 14 days.
Patiala Court sent Bhana Sidhu to judicial custody for 14 days.

ਪਟਿਆਲਾ ਪੁਲਿਸ ਵਲੋਂ ਭਾਨਾ ਸਿੱਧੂ ਦਾ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ।

Bhana Sidhu News: ਭਾਨਾ ਸਿੱਧੂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਸੰਗਰੂਰ ਦੇ ਰਹਿਣ ਵਾਲੇ ਭਾਨਾ ਸਿੱਧੂ ਵਿਰੁਧ ਚੈਨ ਸਨੈਚਿੰਗ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।

ਤਿੰਨ ਦਿਨਾਂ ਤੋਂ ਪਟਿਆਲਾ ਸਦਰ ਪੁਲਿਸ ਕੋਲ ਰਿਮਾਂਡ 'ਤੇ ਚੱਲ ਰਹੇ ਭਾਨਾ ਸਿੱਧੂ ਨੂੰ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ ਨੇ ਨਿਆਂਇਕ ਹਿਰਾਸਤ ਪਟਿਆਲਾ ਜੇਲ ਵਿਚ ਭੇਜਣ ਦੇ ਹੁਕਮ ਦਿਤੇ ਹਨ। ਜੇਲ ਛੱਡਣ ਤੋਂ ਪਹਿਲਾਂ ਪਟਿਆਲਾ ਪੁਲਿਸ ਵਲੋਂ ਭਾਨਾ ਸਿੱਧੂ ਦਾ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ ਲੁਧਿਆਣਾ ਵਿਚ ਇਕ ਮਹਿਲਾ ਟਰੈਵਲ ਏਜੰਟ ਨੇ ਉਸ ਦੇ ਖਿਲਾਫ਼ ਧਰਨਾ ਚੁੱਕਣ ਬਦਲੇ  10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਮਗਰੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ, ਹਾਲਾਂਕਿ ਬਾਅਦ ਵਿਚ ਭਾਨਾ ਸਿੱਧੂ ਨੂੰ ਇਸ ਮਾਮਲੇ ਵਿਚ ਜ਼ਮਾਨਤ ਮਿਲ ਗਈ। ਇਸ ਤੋਂ ਪਹਿਲਾਂ ਹੀ ਭਾਨਾ ਸਿੱਧੂ ਵਿਰੁਧ ਇਕ ਹੋਰ ਮਾਮਲਾ ਦਰਜ ਹੋ ਗਿਆ।

ਇਸ ਤੋਂ ਇਲਾਵਾ ਅਬੋਹਰ ਦੇ ਥਾਣਾ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਸੈਂਟਰ ਦੇ ਸੰਚਾਲਕ ਨੂੰ ਬਲੈਕਮੇਲ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਵੀ ਪੁਲਿਸ ਨੇ ਭਾਨਾ ਸਿੱਧੂ ਅਤੇ ਦੋ ਹੋਰਾਂ ਵਿਰੁਧ ਮਾਮਲਾ ਦਰਜ ਕੀਤਾ ਹੈ।

 (For more Punjabi news apart from Patiala Court sent Bhana Sidhu to judicial custody for 14 days, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement