Khanuri Border News : ਭਲਕੇ ਖਨੌਰੀ ਬਾਰਡਰ ’ਤੇ ਸ੍ਰੀ ਆਖੰਡ ਪਾਠ ਦੇ ਪਾਏ ਜਾਣਗੇ ਭੋਗ, ਮੋਰਚੇ ਨੂੰ ਮਜ਼ਬੂਤ ​​ਕਰਨ ਲਈ ਕੀਤੀ ਜਾਵੇਗੀ ਅਰਦਾਸ

By : BALJINDERK

Published : Jan 29, 2025, 7:27 pm IST
Updated : Jan 29, 2025, 7:27 pm IST
SHARE ARTICLE
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Khanuri Border News : 65ਵੇਂ ਦਿਨ ਮਰਨ ਵਰਤ ’ਤੇ ਬੈਠੇ ਡੱਲੇਵਾਲ ਨੇ ਵੱਧ ਤੋਂ ਵੱਧ ਲੋਕਾਂ ਨੂੰ ਮੋਰਚੇ ’ਚ ਪਹੁੰਚਣ ਦੀ ਕੀਤੀ ਅਪੀਲ

Khanuri Border News in Punjabi :  ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 65ਵੇਂ ਦਿਨ ਵੀ ਜਾਰੀ ਹੈ। ਰਤਨਾਪੁਰਾ ਮੋਰਚੇ ਉੱਪਰ 11 ਫ਼ਰਵਰੀ ਨੂੰ ਹੋਣ ਵਾਲੀ ਮਹਾਂਪੰਚਾਇਤ ਦੀ ਰੂਪ-ਰੇਖਾ ਤਿਆਰ ਕਰਨ ਲਈ ਅੱਜ ਰਤਨਾਪੁਰਾ ਮੋਰਚੇ ਵਿਖੇ ਸਮੁੱਚੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ 11 ਫ਼ਰਵਰੀ ਨੂੰ ਹਰ ਪਿੰਡ ਤੋਂ ਕਿਸਾਨ ਵੱਡੀ ਗਿਣਤੀ ’ਚ ਰਤਨਾਪੁਰਾ ਮੋਰਚੇ ਉੱਪਰ ਪਹੁੰਚ ਕੇ ਮਹਾਂਪੰਚਾਇਤ ਨੂੰ ਸਫ਼ਲ ਬਣਾਉਣਗੇ।

ਅੱਜ ਚੰਡੀਗੜ੍ਹ ਤੋਂ ਕੇਂਦਰ ਸਰਕਾਰ ਦੇ ਅਧਿਕਾਰੀ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਕਿਸਾਨ ਮੋਰਚੇ ’ਚ ਪਹੁੰਚੇ ਅਤੇ ਉਨ੍ਹਾਂ ਨੂੰ ਬੇਨਤੀ ਵੀ ਕੀਤੀ ਕਿ ਉਹ 14 ਫਰਵਰੀ ਤੱਕ ਸਿਹਤ ਸਹੂਲਤਾਂ ਲੈ ਕੇ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ’ਚ ਜ਼ਰੂਰ ਹਾਜ਼ਰ ਹੋਣ। ਕੱਲ੍ਹ ਸਵੇਰੇ 10.30 ਵਜੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਮੋਰਚੇ ਨੂੰ ਹੋਰ ਮਜ਼ਬੂਤ ​​ਕਰਨ ਲਈ ਅਰਦਾਸ ਕੀਤੀ ਜਾਵੇਗੀ, ਜਿਸ ’ਚ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ।

(For more news apart from Sri Akhand Path will be observed at Khanuri border tomorrow, prayers will be offered strengthen front News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement